November 16, 2026, 3:46 pm
----------- Advertisement -----------
HomeNewsBreaking Newsਮੰਤਰੀ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲ਼ੇ ਤਲਖੀ,ਰਵਨੀਤ ਬਿੱਟੂ ਨੂੰ ਕਿਹਾ 'ਗੱਦਾਰ...

ਮੰਤਰੀ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲ਼ੇ ਤਲਖੀ,ਰਵਨੀਤ ਬਿੱਟੂ ਨੂੰ ਕਿਹਾ ‘ਗੱਦਾਰ ਦੋਸਤ’, ਜਵਾਬ ਦਿੰਦਿਆਂ ਬਿੱਟੂ ਨੇ ਰਾਹੁਲ ਗਾਂਧੀ ਨੂੰ ਦੱਸਿਆ ‘ਦੇਸ਼ ਦਾ ਦੁਸ਼ਮਣ’

Published on

----------- Advertisement -----------

ਗਰਸ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਗੇਟ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਜ਼ੁਬਾਨੀ ਜੰਗ ਛਿੜ ਗਈ। ਇਸ ਦੌਰਾਨ ਜਦੋਂ ਰਵਨੀਤ ਬਿੱਟੂ ਸਾਹਮਣੇ ਤੋਂ ਆਏ ਤਾਂ ਰਾਹੁਲ ਗਾਂਧੀ ਨੇ ਕਿਹਾ ਕਿ ਮੇਰਾ ਗੱਦਾਰ ਦੋਸਤ ਆ ਰਿਹਾ ਹੈ ਅਤੇ ਰਵਨੀਤ ਬਿੱਟੂ ਨੇ ਉਨ੍ਹਾਂ ਨੂੰ ਦੇਸ਼ ਦਾ ਦੁਸ਼ਮਣ ਕਹਿ ਕੇ ਜਵਾਬ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਹੱਥ ਮਿਲਾਉਣ ਲਈ ਹੱਥ ਵਧਾਇਆ ਪਰ ਰਵਨੀਤ ਬਿੱਟੂ ਨੇ ਹੱਥ ਨਹੀਂ ਮਿਲਾਇਆ। 

ਰਵਨੀਤ ਬਿੱਟੂ ਨੇ ਪਲਟਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦੇਸ਼ ਦੇ ਦੁਸ਼ਮਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਤੁਸੀਂ ਦੇਸ਼ ਹਿੱਤ ਲਈ ਚੰਗਾ ਨਹੀਂ ਕਰ ਰਹੇ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਬਹਿਸ ਹੋਈ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਚਿੰਤਾ ਨਾ ਕਰੋ ਮੇਰੇ ਗੱਦਾਰ ਦੋਸਤ, ਤੁਸੀਂ ਵਾਪਸ (ਕਾਂਗਰਸ ਵਿੱਚ) ਆ ਜਾਓਗੇ। ਇਸ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੀ ਉੱਥੇ ਮੌਜੂਦ ਸਨ।

ਦੱਸ ਦੇਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਪਰ ਹਾਰ ਗਏ। ਭਾਜਪਾ ਨੇ ਉਨ੍ਹਾਂ ਨੂੰ ਐਨਡੀਏ ਦੇ ਤੀਜੇ ਕਾਰਜਕਾਲ ਦੌਰਾਨ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਬਣਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...