November 16, 2026, 3:39 pm
----------- Advertisement -----------
HomeNewsBreaking Newsਅਮਰੀਕਾ ‘ਚ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਅਮਰੀਕਾ ‘ਚ ਹਥਿਆਰਾਂ ਦੀ ਤਸਕਰੀ ਮਾਮਲੇ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Published on

----------- Advertisement -----------

ਅਮਰੀਕਾ ਦੇ ਕੈਲੀਫੋਰਨੀਆ ਵਿਚ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ 27 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹ/ਥਿਆਰਾਂ ਦੀ ਤਸਕਰੀ ਮਾਮਲੇ ‘ਚ ਜਸ਼ਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਸਿੰਘ ਦੇ ਘਰੋਂ ਖ਼ਤਰਨਾਕ ਹਥਿਆਰ ਮਿਲੇ ਹਨ। ਜਸ਼ਨਪ੍ਰੀਤ ਸਿੰਘ ਨੇ ਆਪਣਾ ਜੁਰਮ ਕਬੂਲ ਲਿਆ ਹੈ। ਤੇ ਉਹ ਸਟਾਕਟਨ ਸਥਿਤ ਪੰਜਾਬੀ ਡੇਵਿਲਸ ਮੋਟਰਸਾਈਕਲ ਕਲੱਬ ਦਾ ਸਰਗਣਾ ਸੀ, ਜੋ ਮਸ਼ਹੂਰ ਹੇਲਸ ਏਂਜੇਲਸ ਗੈਂਗ ਨਾਲ ਜੁੜਿਆ ਮੰਨਿਆ ਜਾਂਦਾ ਹੈ।

ਜਸ਼ਨਪ੍ਰੀਤ ਸਿੰਘ ਨੇ ਇਕ ਪੁਲਿਸ ਅਧਿਕਾਰੀ ਨੂੰ ਕਈ ਖਤਰਨਾਕ ਹਥਿਆਰ ਵੇਚਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਤਾਂ ਉਥੋਂ ਹਥਿਆਰ ਤੇ ਕਈ ਵਿਸਫੋਟਕ ਪਦਾਰਥ ਬਰਾਮਦ ਹੋਇਆ। ਬੰਬ ਨਿਰੋਧਕ ਦਸਤਿਆਂ ਵੱਲੋਂ ਇਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕੀਤਾ ਗਿਆ। ਸ਼ੁਰੂਆਤ ਵਿਚ ਉਸ ਖਿਲਾਫ ਸੂਬਾ ਪੱਧਰ ‘ਤੇ ਕੇਸ ਚੱਲਿਆ ਪਰ ਉਹ ਕੋਰਟ ਵਿਚ ਪੇਸ਼ ਨਹੀਂ ਹੋਇਆ। ਕੋਰਟ ਨੇ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ।

ਬਾਅਦ ਵਿਚ ਪਤਾ ਲੱਗਾ ਕਿ ਉਹ ਭਾਰਤ ਭੱਜਣ ਦੀ ਤਿਆਰੀ ਵਿਚ ਸੀ ਤੇ ਟਿਕਟ ਬੁੱਕ ਕਰਾ ਚੁੱਕਾ ਸੀ ਪਰ ਅਮਰੀਕੀ ਪੁਲਿਸ ਵੱਲੋਂ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਹ ਫੈਡਰਲ ਹਿਰਾਸਤ ਵਿਚ ਹੈ। ਮਾਮਲੇ ਦੀ ਜਾਂਚ FBI, ਏਟੀਐੱਫ ਤੇ ਹੋਰ ਏਜੰਸੀਆਂ ਨੇ ਮਿਲ ਕੇ ਕੀਤੀ। ਜਸ਼ਨਪ੍ਰੀਤ ਮਾਮਲੇ ਦੀ ਸੁਣਵਾਈ 11 ਮਈ 2026 ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...