September 21, 2026, 9:50 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Published on

----------- Advertisement -----------

*ਚੰਡੀਗੜ੍ਹ, 10 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਜ਼ਿੰਮੇਵਾਰ ਹਨ।

ਧਾਲੀਵਾਲ ਨੇ ਰਾਜਪਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਸ ਯਾਤਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨਾਲ ਬੈਠੇ ਹੋਣ, ਉਹ ਯਾਤਰਾ ਨਸ਼ਾ ਖ਼ਤਮ ਕਰਨ ਲਈ ਨਹੀਂ ਸਗੋਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਜਾਪਦੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਸਾਹਿਬ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਮਝਣਾ ਚਾਹੀਦਾ ਸੀ ਕਿ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਨਸ਼ੇ ਦਾ ‘ਛੇਵਾਂ ਦਰਿਆ’ ਕੌਣ ਲੈ ਕੇ ਆਇਆ ਸੀ। 2007 ਤੋਂ 2017 ਤੱਕ ਪੰਜਾਬ ਵਿੱਚ ਜਿਨ੍ਹਾਂ ਦੀ ਸਰਕਾਰ ਰਹੀ, ਉਨ੍ਹਾਂ ਦੇ ਰਾਜ ਵਿੱਚ ਹੀ ਨਸ਼ਾ ਫਲਿਆ-ਫੁੱਲਿਆ ਅਤੇ ਅੱਜ ਉਹੀ ਲੋਕ ਰਾਜਪਾਲ ਨਾਲ ਮੰਚ ਸਾਂਝਾ ਕਰ ਰਹੇ ਹਨ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ।

‘ਆਪ’ ਆਗੂ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਜਿਨ੍ਹਾਂ ਤਾਕਤਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ, ਉਹ ਕਿਸ ਮੂੰਹ ਨਾਲ ਨਸ਼ਿਆਂ ਵਿਰੁੱਧ ਯਾਤਰਾ ਕੱਢ ਰਹੇ ਹਨ। ਰਾਜਪਾਲ ਸਾਹਿਬ ਅੱਜ ਉਨ੍ਹਾਂ ਹੀ ਤਾਕਤਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਜਿਨ੍ਹਾਂ ਨੇ ਪੰਜਾਬ ਦਾ ਭਵਿੱਖ ਹਨੇਰੇ ਵਿੱਚ ਧੱਕਿਆ।

ਧਾਲੀਵਾਲ ਨੇ ਕਿਹਾ ਕਿ ਜੇਕਰ ਰਾਜਪਾਲ ਵਾਕਈ ਗੰਭੀਰ ਹਨ, ਤਾਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਅਤੇ ਸੰਸਥਾਵਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਜੋ ਪਿਛਲੇ ਕਈ ਸਾਲਾਂ ਤੋਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਮਾਨਦਾਰੀ ਨਾਲ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਰਿਹਾ ਹੈ ਅਤੇ ਅਸੀਂ ਪਿਛਲੇ 4 ਸਾਲਾਂ ਤੋਂ ਇਸ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੇ ਹਾਂ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਾਜਪਾਲ ਦੀ ਯਾਤਰਾ ਵਿੱਚ ਪੰਜਾਬ ਨੂੰ ਬਰਬਾਦ ਕਰਨ ਵਾਲੇ ਗੁਨਾਹਗਾਰਾਂ ਦਾ ਸ਼ਾਮਲ ਹੋਣਾ ਬੇਹੱਦ ਨਿਰਾਸ਼ਾਜਨਕ ਹੈ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਉਹ ਜਾਣਦੀ ਹੈ ਕਿ ਕੌਣ ਨਸ਼ਿਆਂ ਵਿਰੁੱਧ ਲੜ ਰਿਹਾ ਹੈ ਅਤੇ ਕੌਣ ਨਸ਼ਾ ਵੇਚਣ ਵਾਲਿਆਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਮੁਹਿੰਮ ਜਾਰੀ ਰੱਖੇਗੀ, ਪਰ ਨਸ਼ਾ ਤਸਕਰਾਂ ਦੇ ਸਿਆਸੀ ਆਕਾਵਾਂ ਨਾਲ ਮਿਲ ਕੇ ਕੱਢੀ ਜਾਣ ਵਾਲੀ ਅਜਿਹੀ ਕਿਸੇ ਵੀ ਯਾਤਰਾ ਦਾ ਪੰਜਾਬ ਦੇ ਲੋਕ ਸਮਰਥਨ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...