November 16, 2026, 2:55 pm
----------- Advertisement -----------
HomeNewsBreaking News'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ...

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 16 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ਼ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ।

ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ ‘ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ਵਿੱਚ ‘ਚਿੱਟਾ’ ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਨਤਾ ਦਾ ਪੈਸਾ ਨਸ਼ਾ ਖ਼ਤਮ ਕਰਨ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਖ਼ਰਚ ਕਰ ਰਹੀ ਹੈ, ਨਾ ਕਿ ਤਸਕਰਾਂ ਨੂੰ ਪਨਾਹ ਦੇਣ ਲਈ।

ਵਿਰੋਧੀਆਂ ਦੀ ਨਿਰਾਸ਼ਾ ‘ਤੇ ਤੰਜ ਕੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੋਗਾ ਦੇ ਪ੍ਰੋਗਰਾਮ ਵਿੱਚ ਤਾਂ ਅਜੇ ਸਿਰਫ਼ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹੀ ਆਏ ਸਨ, ਜਿਨ੍ਹਾਂ ਵਿੱਚ ਹਰ ਪਿੰਡ ਦੇ ਕੁਝ ਜਾਗਰੂਕ ਨਾਗਰਿਕਾਂ ਨੇ ਸਹੁੰ ਚੁੱਕੀ ਹੈ। ਜਦੋਂ ‘ਯੁੱਧ ਨਸ਼ਿਆਂ ਵਿਰੁੱਧ 2’ ਤਹਿਤ ਇਨ੍ਹਾਂ ਦੇ ਨਾਲ ਪੂਰੇ ਪਿੰਡ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਮੈਦਾਨ ਵਿੱਚ ਉਤਰਨਗੇ, ਉਦੋਂ ਇਨ੍ਹਾਂ ਵਿਰੋਧੀਆਂ ਦਾ ਕੀ ਹਾਲ ਹੋਵੇਗਾ।

ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਯਕੀਨੀ ਤੌਰ ‘ਤੇ ਕਾਮਯਾਬ ਹੋਵੇਗਾ ਕਿਉਂਕਿ ਅੱਜ ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਚਾਹੁੰਦਾ ਹੈ, ਪਰ ਜੇਕਰ ਕੋਈ ਨਹੀਂ ਚਾਹੁੰਦਾ ਤਾਂ ਉਹ ਸਿਰਫ਼ ਵਿਰੋਧੀ ਪਾਰਟੀਆਂ ਹਨ, ਕਿਉਂਕਿ ਨਸ਼ੇ ਦਾ ਖ਼ਾਤਮਾ ਹੁੰਦੇ ਹੀ ਇਨ੍ਹਾਂ ਦੀ ਰਾਜਨੀਤੀ ਦੀ ਦੁਕਾਨ ਬੰਦ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਨਹੀਂ ਬਖਸ਼ੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...