November 16, 2026, 2:55 pm
----------- Advertisement -----------
HomeNewsBreaking Newsਗਿਆਨੀ ਰਘਬੀਰ ਸਿੰਘ ਨੇ ਲਗਾਏ SGPC ਅਤੇ ਬਾਦਲ ਪਰਿਵਾਰ ‘ਤੇ ਗੰਭੀਰ ਇਲਜ਼ਾਮ

ਗਿਆਨੀ ਰਘਬੀਰ ਸਿੰਘ ਨੇ ਲਗਾਏ SGPC ਅਤੇ ਬਾਦਲ ਪਰਿਵਾਰ ‘ਤੇ ਗੰਭੀਰ ਇਲਜ਼ਾਮ

Published on

----------- Advertisement -----------

18 ਫਰਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਬਾਦਲ ਪਰਿਵਾਰ ਵਿਰੁੱਧ ਬਗਾਵਤੀ ਸੁਰ ਦਿਖਾਏ ਹਨ। ਉਨ੍ਹਾਂ ਨੇ SGPC ਅੰਦਰ ਵਧ ਰਹੇ ਭ੍ਰਿਸ਼ਟਾਚਾਰ ਅਤੇ ਮਾੜੇ ਵਰਤਾਰੇ ਦੀਆਂ ਕਈ ਪਰਤਾਂ ਖੋਲ੍ਹਦਿਆਂ ਗੰਭੀਰ ਖੁਲਾਸੇ ਕੀਤੇ ਹਨ।

ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਇਲਜ਼ਾਮ ਲਾਇਆ ਕਿ ਲੰਗਰ ਵਿੱਚ ਵਰਤੀਆਂ ਜਾਂਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਗੁਰੂ ਘਰਾਂ ਵਿੱਚ ਅਖੰਡ ਪਾਠ ਸਾਹਿਬ ਕਰਵਾਉਣ ਲਈ ਸ਼ਰਧਾਲੂਆਂ ਤੋਂ 5 ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ, ਜੋ ਬਹੁਤ ਮੰਦਭਾਗਾ ਅਤੇ ਸਿੱਖ ਵਿਰੋਧੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਵੇਚ-ਵੇਚ ਕੇ ਪੈਸੇ ਨਿੱਜੀ ਜੇਬਾਂ ਵਿੱਚ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਚੱਲ ਰਹੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਮੁੜ ਚੁੱਕਦਿਆਂ ਉਨ੍ਹਾਂ ਪੁੱਛਿਆ ਕਿ ਇਹ ਸਰੂਪ ਆਖਰ ਕਿੱਥੇ ਗਏ ਹਨ ਅਤੇ ਇਸ ਬਾਰੇ ਕੋਈ ਜਾਂਚ ਕਿਉਂ ਨਹੀਂ ਹੋ ਰਹੀ।

ਉਨ੍ਹਾਂ SGPC ਦੀ ਉੱਚ ਲੀਡਰਸ਼ਿਪ ਨੂੰ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੰਸਥਾ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਹੈ। ਬਾਦਲ ਪਰਿਵਾਰ ਵੱਲੋਂ ਭ੍ਰਿਸ਼ਟ ਕਰਮਚਾਰੀਆਂ ਦੀ ਪੁਸ਼ਟੀ ਪਨਾਹੀ ਕੀਤੀ ਜਾਂਦੀ ਹੈ ਅਤੇ ਸਾਰੇ ਘੁਟਾਲਿਆਂ ਪਿੱਛੇ ਉਨ੍ਹਾਂ ਦਾ ਹੱਥ ਹੈ।

ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ 2 ਦਸੰਬਰ ਵਾਲੇ ਹੁਕਮਨਾਮੇ (ਜੋ ਬਾਦਲ ਪਰਿਵਾਰ ਅਤੇ ਅਕਾਲੀ ਦਲ ਨਾਲ ਜੁੜਿਆ ਸੀ) ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ। ਜੇਕਰ ਪੰਥਕ ਹਿੱਤਾਂ ਲਈ ਲੋੜ ਪਈ ਤਾਂ ਉਹ ਸਰਬੱਤ ਖਾਲਸਾ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਨੇ ਸਮੂਹ ਜਥੇਬੰਦੀਆਂ, ਨਿਹੰਗ ਸਿੰਘਾਂ, ਦਮਦਮੀ ਟਕਸਾਲ, ਨਿਰਮਲੇ, ਉਦਾਸੀ ਸੰਪਰਦਾਵਾਂ, ਕਿਸਾਨ ਜਥੇਬੰਦੀਆਂ ਅਤੇ ਵਿਦੇਸ਼ੀ ਸਿੱਖ ਸਭਾਵਾਂ ਨੂੰ ਅਪੀਲ ਕੀਤੀ ਕਿ ਨਿੱਜੀ ਮੱਤਭੇਦ ਤਿਆਗ ਕੇ ਕੌਮੀ ਹਿੱਤਾਂ ਲਈ ਇੱਕਜੁੱਟ ਹੋਣ।

ਇਸ ਪ੍ਰੈਸ ਕਾਨਫਰੰਸ ਤੋਂ ਬਾਅਦ SGPC ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਲਚਲ ਮੱਚ ਗਈ ਹੈ। ਗਿਆਨੀ ਰਘਬੀਰ ਸਿੰਘ ਦਾ ਇਹ ਰੂਪ ਸਿੱਖ ਸੰਗਤ ਲਈ ਹੈਰਾਨੀਜਨਕ ਹੈ ਕਿਉਂਕਿ ਉਨ੍ਹਾਂ ਨੇ ਪਹਿਲਾਂ ਜਥੇਦਾਰ ਦੇ ਅਹੁਦੇ ‘ਤੇ ਰਹਿੰਦਿਆਂ ਵੀ ਕਈ ਮਸਲਿਆਂ ‘ਤੇ ਆਵਾਜ਼ ਚੁੱਕੀ ਸੀ, ਪਰ ਹੁਣ ਸੇਵਾ ਮੁਕਤ ਹੋਣ ਤੋਂ ਬਾਅਦ ਸਿੱਧੇ ਤੌਰ ‘ਤੇ ਸਿਸਟਮ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਇਹ ਬਿਆਨ SGPC ਦੇ ਪ੍ਰਬੰਧਾਂ ਅਤੇ ਬਾਦਲ ਪਰਿਵਾਰ ਦੀ ਨੀਤੀਆਂ ‘ਤੇ ਵੱਡਾ ਸਵਾਲੀਆ ਚਿੰਨ੍ਹ ਲਾਉਂਦਾ ਹੈ ਅਤੇ ਸਿੱਖ ਪੰਥ ਅੰਦਰ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...