November 16, 2026, 2:54 pm
----------- Advertisement -----------
HomeNewsBreaking Newsਆਪਣੀਆਂ 'ਸਿਆਸੀ ਦੁਕਾਨਾਂ' ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ...

ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ*

Published on

----------- Advertisement -----------

*ਚੰਡੀਗੜ੍ਹ, 17 ਫਰਵਰੀ 2026*:ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤੀ ਦੇ ਨਾਲ-ਨਾਲ ਸਰਕਾਰ ਨੇ ਹਜ਼ਾਰਾਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।

ਮੁਹਿੰਮ ਤਹਿਤ ਲਏ ਗਏ ਢਾਂਚਾਗਤ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਅਹਿਮ ਕਦਮ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ 10 ਮੈਂਬਰੀ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਬਾਰੇ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਨਾ ਤਾਂ ਇਕੱਲੀ ਪੁਲਿਸ ਜਿੱਤ ਸਕਦੀ ਹੈ, ਨਾ ਇਕੱਲਾ ਪ੍ਰਸ਼ਾਸਨ ਅਤੇ ਨਾ ਹੀ ਇਕੱਲੇ ਲੋਕ। ਇਹ ਤਿੰਨ-ਪੱਖੀ ਲੜਾਈ ਹੈ। ਵੀਡੀਸੀ , ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਲੜ ਰਹੇ ਹਨ।

ਮੋਗਾ ਪ੍ਰੋਗਰਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵੀਡੀਸੀ ਮੈਂਬਰਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗ ਜਾਂਦੇ ਹਨ, ਤਾਂ ਨਸ਼ਾ ਖਤਮ ਹੋ ਸਕਦਾ ਹੈ। ਕੱਲ੍ਹ ਦਾ ਇਕੱਠ ‘ਆਪ’ ਦੀ ਰੈਲੀ ਨਹੀਂ ਸੀ, ਇਹ ਵੀਡੀਸੀ ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀਜੀਪੀ ਨੇ ਇਸ ਨੂੰ ਸੰਬੋਧਨ ਕੀਤਾ।

‘ਆਪ’ ਵਿਧਾਇਕ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਲਾਮਬੰਦੀ ਦੇ ਇਸ ਪੱਧਰ ਨੂੰ ਦੇਖ ਕੇ ਵਿਰੋਧੀ ਆਗੂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨਸ਼ਾ ਖਤਮ ਹੋ ਗਿਆ ਤਾਂ ਉਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ।

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਸੱਤਾ ਦੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ। ਉਨ੍ਹਾਂ ਸਵਾਲ ਕੀਤਾ, “ਅਕਾਲੀ ਦਲ ਦੇ 10 ਸਾਲ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਹੋਈ? ਕੀ ਉਨ੍ਹਾਂ ਨੇ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਜਾਂ ਵੱਡੇ ਸਮੱਗਲਰਾਂ ਨੂੰ ਜੇਲ੍ਹ ਭੇਜਿਆ?

ਮੁਹਿੰਮ ਦੇ ਪ੍ਰਭਾਵ ਨੂੰ ਦਰਸਾਉਣ ਲਈ ਇੱਕ ਤਾਜ਼ਾ ਉਦਾਹਰਣ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਸਰਪੰਚ ਨੂੰ 10 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਵੀਡੀਸੀ ਵੱਲੋਂ ਦਿੱਤੀ ਜਾਣਕਾਰੀ ਸਦਕਾ 40 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਅਹਿਮ ਆਪਰੇਸ਼ਨਾਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੀ ਰਹੇਗੀ।

ਸਾਰੇ ਵੀਡੀਸੀ ਮੈਂਬਰਾਂ ਨੂੰ ਉਨ੍ਹਾਂ ਦੀ ਵਚਨਬੱਧਤਾ ਲਈ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਕਜੁੱਟ ਅਤੇ ਦ੍ਰਿੜ ਰਹਿਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...