November 17, 2026, 3:50 pm
----------- Advertisement -----------
HomeNewsBreaking Newsਖਾਲਿਸਤਾਨ ਕਮਾਂਡੋ ਫੋਰਸ ਦਾ ਮੈਂਬਰ ਸੁਖਵਿੰਦਰ ਸਿੰਘ ਢਿੱਲੋਂ ਗ੍ਰਿਫ਼ਤਾਰ, 31 ਸਾਲਾਂ ਤੋਂ...

ਖਾਲਿਸਤਾਨ ਕਮਾਂਡੋ ਫੋਰਸ ਦਾ ਮੈਂਬਰ ਸੁਖਵਿੰਦਰ ਸਿੰਘ ਢਿੱਲੋਂ ਗ੍ਰਿਫ਼ਤਾਰ, 31 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ

Published on

----------- Advertisement -----------

ਉੱਤਰ ਪ੍ਰਦੇਸ਼ ਏਟੀਐਸ (UP ATS) ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਗੌਤਮ ਬੁੱਧ ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਟੀਮ ਨੇ ਪੰਜਾਬ ਦੇ ਮੁਹਾਲੀ ਵਿੱਚ ਛਾਪੇਮਾਰੀ ਕੀਤੀ, ਜਿੱਥੇ ਉਹਨਾਂ ਨੇ ਇੱਕ ਭਗੌੜੇ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੈਂਬਰ ਨੂੰ ਫੜਿਆ, ਜੋ 31 ਸਾਲਾਂ ਤੋਂ ਫਰਾਰ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਢਿੱਲੋਂ ਉਰਫ ਦਿਆਲ ਸਿੰਘ ਉਰਫ ਰਾਕੇਸ਼ ਸ਼ਰਮਾ ਉਰਫ ਛਿੰਦਾ ਪੁੱਤਰ ਬੰਤਾ ਸਿੰਘ ਵਾਸੀ ਕਪੂਰਥਲਾ ਪੰਜਾਬ ਵਜੋਂ ਹੋਈ ਹੈ।

ਕਿਸ ਮਾਮਲੇ ‘ਚ ਸੀ ਭਗੌੜਾ ?

ਏਟੀਐਸ ਦੇ ਬੁਲਾਰੇ ਅਨੁਸਾਰ, ਕੇਸੀਐਫ ਨੂੰ ਉਸਦੀਆਂ ਅੱਤਵਾਦੀ ਗਤੀਵਿਧੀਆਂ ਲਈ ਇੱਕ ਪਾਬੰਦੀਸ਼ੁਦਾ ਸੰਗਠਨ ਘੋਸ਼ਿਤ ਕੀਤਾ ਗਿਆ ਹੈ। ਮੁਲਜ਼ਮ ਵਿਰੁੱਧ 18 ਅਪ੍ਰੈਲ, 1993 ਨੂੰ ਨੋਇਡਾ ਦੇ ਸੈਕਟਰ 20 ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸਨੂੰ ਏਕੇ-56 ਰਾਈਫਲ ਅਤੇ 121 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਪੰਜਾਬ ਤੋਂ ਭੱਜ ਗਿਆ ਸੀ ਅਤੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਲੁਕਿਆ ਹੋਇਆ ਸੀ।

30 ਸਾਲਾਂ ਤੋਂ ਖਰੜ ਇਲਾਕੇ ‘ਚ ਲੁਕਿਆ ਹੋਇਆ ਸੀ ਸੁਖਵਿੰਦਰ ਸਿੰਘ

ਇਸ ਮਾਮਲੇ ‘ਚ ਮੁਲਜ਼ਮ ਨੂੰ ਅਦਾਲਤ ਨੇ 9 ਦਸੰਬਰ, 1993 ਨੂੰ ਜ਼ਮਾਨਤ ਦੇ ਦਿੱਤੀ ਸੀ। ਰਿਹਾਈ ਤੋਂ ਦੋ ਸਾਲ ਬਾਅਦ ਉਹ 16 ਅਗਸਤ, 1995 ਨੂੰ ਫਰਾਰ ਹੋ ਗਿਆ। ਅਦਾਲਤ ਨੇ ਉਸਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ। ਗੌਤਮ ਬੁੱਧ ਨਗਰ ਤੋਂ ਭੱਜਣ ਤੋਂ ਬਾਅਦ ਕਪੂਰਥਲਾ ਜ਼ਿਲ੍ਹੇ ਵਿੱਚ ਆਪਣੀ ਰਿਹਾਇਸ਼ ‘ਤੇ ਰਹਿਣ ਦੀ ਬਜਾਏ ਉਹ 30 ਸਾਲਾਂ ਤੱਕ ਪੰਜਾਬ ਦੇ ਮੁਹਾਲੀ ਦੇ ਖਰੜ ਖੇਤਰ ਵਿੱਚ ਲੁਕਿਆ ਰਿਹਾ।

ਏਟੀਐਸ ਨੇ ਉਸਨੂੰ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ। ਉਸਦੇ ਖਿਲਾਫ ਪੰਜਾਬ ਦੇ ਗੌਤਮ ਬੁੱਧ ਨਗਰ, ਕਪੂਰਥਲਾ, ਜਲੰਧਰ ਅਤੇ ਫਗਵਾੜਾ ਵਿੱਚ ਕੁੱਲ ਅੱਠ ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...