April 10, 2026, 1:46 pm
----------- Advertisement -----------
HomeNewsBreaking News6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, 8 ਮਾਰਚ...

6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, 8 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼

Published on

----------- Advertisement -----------

ਪੰਜਾਬ ਸਰਕਾਰ ਨੇ ਸੂਬੇ ਦੇ ਆਉਣ ਵਾਲੇ ਵਿੱਤੀ ਸਾਲ ਲਈ ਬਜਟ ਪੇਸ਼ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਮਾਰਚ 2026 ਤੋਂ ਸ਼ੁਰੂ ਹੋ ਕੇ 16 ਮਾਰਚ 2026 ਤੱਕ ਚੱਲੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਾਰੀਕਾਂ ਤੇ ਮੋਹਰ ਲਗਾਈ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦਾ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਜੇਕਰ ਸੈਸ਼ਨ ਦੀ ਮਿਆਦ ਵਧਾਉਣ ਦੀ ਲੋੜ ਹੈ, ਤਾਂ ਇਸਨੂੰ ਵਧਾਇਆ ਜਾਵੇਗਾ। ਬਜਟ ਦਾ ਹਰ ਪਹਿਲੂ ਤੋਂ ਲੇਖਾ-ਜੋਖਾ ਕੀਤਾ ਗਿਆ ਹੈ। ਬਜਟ ਲੋਕ-ਪੱਖੀ ਹੋਵੇਗਾ। ਬਜਟ ਪੇਸ਼ ਕਰਨ ਦੀ ਮਿਤੀ 8 ਮਾਰਚ, ਐਤਵਾਰ ਨੂੰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ।
ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...