November 16, 2026, 2:26 pm
----------- Advertisement -----------
HomeNewsBreaking Newsਮੋਗਾ ’ਚ ਦਿਨ-ਦਹਾੜੇ ਲੁੱਟੀ PRTC ਬੱਸ! ਸਵਾਰੀ ਬਿਠਾਉਣ ਦੇ ਬਹਾਨੇ ਰੁਕਵਾਈ ਬੱਸ

ਮੋਗਾ ’ਚ ਦਿਨ-ਦਹਾੜੇ ਲੁੱਟੀ PRTC ਬੱਸ! ਸਵਾਰੀ ਬਿਠਾਉਣ ਦੇ ਬਹਾਨੇ ਰੁਕਵਾਈ ਬੱਸ

Published on

----------- Advertisement -----------
 

: ਮੋਗਾ-ਬਰਨਾਲਾ ਨੈਸ਼ਨਲ ਹਾਈਵੇਅ ’ਤੇ ਸੋਮਵਾਰ ਦੁਪਹਿਰ ਨੂੰ ਬੇਖ਼ੌਫ਼ ਬਦਮਾਸ਼ਾਂ ਨੇ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ. (PRTC) ਦੀ ਬੱਸ ਨੂੰ ਨਿਸ਼ਾਨਾ ਬਣਾਇਆ। ਸਕੌਰਪੀਓ ਸਵਾਰ ਹਮਲਾਵਰਾਂ ਨੇ ਬੱਸ ਨੂੰ ਰੁਕਵਾ ਕੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ।

ਮੋਗਾ ਤੋਂ ਸੰਗਰੂਰ ਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ (ਨੰਬਰ 13V AI 1171) ਜਦੋਂ ਦੁਪਹਿਰ ਕਰੀਬ 3:40 ਵਜੇ ਪਿੰਡ ਡਾਲਾ ਦੇ ਨੇੜੇ ਪਹੁੰਚੀ, ਤਾਂ ਸਕੌਰਪੀਓ ਸਵਾਰ ਬਦਮਾਸ਼ਾਂ ਨੇ ਸਵਾਰੀ ਚੜ੍ਹਾਉਣ ਦਾ ਇਸ਼ਾਰਾ ਕਰਕੇ ਬੱਸ ਰੁਕਵਾਈ। ਬੱਸ ਰੁਕਦਿਆਂ ਹੀ ਮੁਲਜ਼ਮਾਂ ਨੇ ਡਰਾਈਵਰ ਅਤੇ ਕੰਡਕਟਰ ਸੁਰਜੀਤ ਸਿੰਘ ‘ਤੇ ਹਮਲਾ ਕਰ ਦਿੱਤਾ।

ਬੱਸ ਵਿੱਚ ਸਵਾਰ ਸਵਾਰੀਆਂ ਨੇ ਦੱਸਿਆ ਕਿ ਬਦਮਾਸ਼ਾਂ ਨੇ ਕੰਡਕਟਰ ਸੁਰਜੀਤ ਸਿੰਘ ਦੀ ਬਹੁਤ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਪੱਗ ਉਤਰ ਗਈ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਬਦਮਾਸ਼ਾਂ ਨੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਲਿਆ। ਹਾਲਾਂਕਿ, ਬੱਸ ਵਿੱਚ ਸਵਾਰ ਕਰੀਬ 50 ਸਵਾਰੀਆਂ ਦਾ ਸਾਮਾਨ ਸੁਰੱਖਿਅਤ ਰਿਹਾ।

ਘਟਨਾ ਤੋਂ ਬਾਅਦ ਸਵਾਰੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਦੋਸ਼ ਹੈ ਕਿ ਸੂਚਨਾ ਦੇਣ ਦੇ ਇੱਕ ਘੰਟੇ ਬਾਅਦ ਵੀ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ। ਦੂਜੇ ਪਾਸੇ, ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਪਰ ਉਹ ਘਰੋਂ ਫ਼ਰਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...