November 16, 2026, 2:03 pm
----------- Advertisement -----------
HomeNewsBreaking Newsਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

Published on

----------- Advertisement -----------

*ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ*

*ਚੰਡੀਗੜ੍ਹ, 27 ਫਰਵਰੀ, 2026:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ।

ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਮਾਣਯੋਗ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...