November 16, 2026, 1:56 pm
----------- Advertisement -----------
HomeNewsBreaking Newsਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88...

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

*ਚੰਡੀਗੜ੍ਹ, 2 ਮਾਰਚ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ।

ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”

ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।”

ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।”

ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।”

ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...