November 15, 2026, 10:03 am
----------- Advertisement -----------
HomeNewsBreaking Newsਪੰਜਾਬ ‘ਚ ਮਹਿਲਾਵਾਂ ਨੂੰ ਮਿਲਣਗੇ ਪ੍ਰਤੀ ਮਹੀਨਾ 1000 ਰੁਪਏ, ਬਜਟ ਵਿੱਚ ਸਰਕਾਰ...

ਪੰਜਾਬ ‘ਚ ਮਹਿਲਾਵਾਂ ਨੂੰ ਮਿਲਣਗੇ ਪ੍ਰਤੀ ਮਹੀਨਾ 1000 ਰੁਪਏ, ਬਜਟ ਵਿੱਚ ਸਰਕਾਰ ਕਰ ਸਕਦੀ ਹੈ ਐਲਾਨ!

Published on

----------- Advertisement -----------

ਪੰਜਾਬ ਵਿੱਚ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤ ਵਿੱਚ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ 8 ਮਾਰਚ ਨੂੰ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਆਮ ਆਦਮੀ ਪਾਰਟੀ ਆਪਣੇ ਵੋਟ ਮਜ਼ਬੂਤ ਕਰਨ ਦੇ ਲਈ ਅਤੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਲਈ ਮਹਿਲਾਵਾਂ ਦੇ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਸਕਦੀ ਹੈ। ਇਹ ਬਜਟ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੇਸ਼ ਕੀਤਾ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਛੋਟੇ ਖਰਚਿਆਂ ਲਈ ਸਵੈ-ਨਿਰਭਰ ਬਣ ਸਕਣ। ਇਹ ਪੈਸਾ ਮਹੀਨਾਵਾਰ ਜਾਂ ਤਿਮਾਹੀ ਵੰਡਿਆ ਜਾਣਾ ਚਾਹੀਦਾ ਹੈ, ਇਸ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਟੈਕਸ ਦੇਣ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ

ਸਰਕਾਰ ਦੀ ਯੋਜਨਾ ਦੇ ਅਨੁਸਾਰ, ਆਮਦਨ ਕਰ ਦੇਣ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਇਸੇ ਤਰ੍ਹਾਂ, ਜੋ ਔਰਤਾਂ ਆਪਣਾ ਕਾਰੋਬਾਰ ਚਲਾਉਂਦੀਆਂ ਹਨ, ਉਨ੍ਹਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਮਾਣਭੱਤਾ ਨਹੀਂ ਮਿਲੇਗਾ।

40 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਹੋਇਆ

ਸਰਕਾਰ ਇਹ ਵੀ ਦਾਅਵਾ ਕਰ ਰਹੀ ਹੈ ਕਿ ਬਜਟ ਵਿੱਚ ਇਸ ਯੋਜਨਾ ਦੇ ਲਈ ਵੱਖਰਾ ਪ੍ਰਬੰਧ ਕੀਤਾ ਜਾਵੇਗਾ। ਵਿੱਤੀ ਬੋਝ ਨੂੰ ਸੰਤੁਲਿਤ ਕਰਨ ਲਈ ਹੋਰ ਚੀਜ਼ਾਂ ਦਾ ਪੁਨਰਗਠਨ ਕੀਤਾ ਜਾ ਸਕਦਾ ਹੈ। ਵਿੱਤ ਵਿਭਾਗ ਦੇ ਅਧਿਕਾਰੀ ਲਾਭਪਾਤਰੀਆਂ ਦੀ ਸੰਭਾਵੀ ਗਿਣਤੀ ਅਤੇ ਕੁੱਲ ਸਾਲਾਨਾ ਖਰਚ ਦਾ ਮੁਲਾਂਕਣ ਕਰ ਰਹੇ ਹਨ।ਅੰਦਾਜ਼ਾ ਹੈ ਕਿ ਇਸ ਯੋਜਨਾ ਤੋਂ 40 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਹੋ ਸਕਦਾ ਹੈ। ਸਰਕਾਰ ਵਿਚੋਲਿਆਂ ਦੀ ਭੂਮਿਕਾ ਨੂੰ ਖਤਮ ਕਰਦੇ ਹੋਏ, DBT (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਸਿੱਧੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਫੰਡ ਭੇਜਣ ਦੀ ਯੋਜਨਾ ਬਣਾ ਰਹੀ ਹੈ।

ਯੋਗਤਾ, ਅਰਜ਼ੀ ਪ੍ਰਕਿਰਿਆ ਅਤੇ ਲਾਗੂ ਕਰਨ ਦੀਆਂ ਤਾਰੀਖਾਂ ਉਦੋਂ ਸਪੱਸ਼ਟ ਹੋ ਜਾਣਗੀਆਂ ਜਦੋਂ 8 ਮਾਰਚ ਨੂੰ ਬਜਟ ਭਾਸ਼ਣ ਦੌਰਾਨ ਇਸ ਯੋਜਨਾ ਦਾ ਰਸਮੀ ਐਲਾਨ ਕੀਤਾ ਜਾਵੇਗਾ। ਜੇਕਰ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਨੂੰ ਇਸ ਚੋਣ ਸਾਲ ਵਿੱਚ ਸਰਕਾਰ ਦਾ ਇੱਕ ਵੱਡਾ ਸਮਾਜਿਕ ਅਤੇ ਰਾਜਨੀਤਿਕ ਕਦਮ ਮੰਨਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...