ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਯੂ.ਪੀ ਚੋਣਾਂ ਲਈ ਅੱਜ ਕਾਂਗਰਸ ਦਾ ਮੈਨੀਫੈਸਟੋ ਜਾਰੀ ਕੀਤਾ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਉਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਵਾਅਦਿਆਂ ਨੂੰ ਅਪਣਾਉਣ ਦਾ ਦੋਸ਼ ਲਾਇਆ ਸੀ। ਦਰਅਸਲ ਮੰਗਲਵਾਰ ਨੂੰ ਭਾਜਪਾ ਵੱਲੋ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ‘ਚ ਕਾਲਜ ਜਾਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਕੂਟੀ ਦੇਣ ਦਾ ਵਾਅਦਾ ਕੀਤਾ ਹੈ, ਜਦਕਿ ਕਾਂਗਰਸ ਨੇ ਆਪਣੇ ‘ਸ਼ਕਤੀ ਵਿਧਾਨ’ ਚੋਣ ਮਨੋਰਥ ਪੱਤਰ ‘ਚ ਵੀ ਇਹੀ ਵਾਅਦਾ ਕੀਤਾ ਸੀ।
ਪ੍ਰਿਅੰਕਾ ਗਾਂਧੀ ਦੇ ਬਿਆਨ ਤੇ ਭਾਜਪਾ ਦੇ ਯੂਪੀ ਇੰਚਾਰਜ ਅਤੇ ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਪਲਟਵਾਰ ਕੀਤਾ ਹੈ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਰਹਿੰਦੇ ਹਨ। ਯੋਗੀ ਸਰਕਾਰ ਨੇ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਲਈ ਵਧੀਆ ਕੰਮ ਕੀਤੇ ਹਨ ਅਨੁਰਾਗ ਠਾਕੁਰ ਨੇ ਦਾਅਵਾ ਕੀਤਾ ਕਿ ਹੁਣ ਇੱਕ ਵਾਰ ਫਿਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਉਨ੍ਹਾਂ ਦੀ ਪੋਸਟਰ ਗਰਲ ਵੀ ਪਾਰਟੀ ਛੱਡ ਕੇ ਚਲੀ ਗਈ ਹੈ। ਕਾਂਗਰਸ ਦੇ ਵਾਅਦਿਆਂ ਦਾ ਕੋਈ ਅਰਥ ਨਹੀਂ ਹੈ
----------- Advertisement -----------
ਅਨੁਰਾਗ ਠਾਕੁਰ ਨੇ ਪ੍ਰਿਅੰਕਾ ਗਾਂਧੀ ‘ਤੇ ਕੀਤਾ ਪਲਟਵਾਰ, ਕਿਹਾ- ਕਾਂਗਰਸ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਰਹਿੰਦੇ ਹਨ
Published on
----------- Advertisement -----------
----------- Advertisement -----------












