August 7, 2026, 3:43 pm
----------- Advertisement -----------
HomeNewsBreaking Newsਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

Published on

----------- Advertisement -----------

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਉਨ੍ਹਾਂ ਵਲੋਂ ਹਰਿਆਣਵੀ ਗਾਣੇ ਟਟੀਹਰੀ ਨੂੰ ਲੈ ਕੇੇ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਸ਼ੂਟ ਕੀਤੇ ਗਏ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਗੀਤ ‘ਟਟੀਰੀ’ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਰਾਜ ਮਹਿਲਾ ਆਯੋਗ ਨੇ ਇਸ ਮਾਮਲੇ ਵਿਚ ਗਾਇਕ ਬਾਦਸ਼ਾਹ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਗੀਤ ਵਿਚ ਹਰਿਆਣਾ ਦੀਆਂ ਧੀਆਂ ਬਾਰੇ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਬਾਦਸ਼ਾਹ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸੇ ਮਾਮਲੇ ਨੂੰ ਲੈ ਕੇ ਪੰਚਕੂਲਾ ਦੇ ਸੈਕਟਰ-20 ਥਾਣੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ। ਸਮਾਜਸੇਵੀ ਅਭੈ ਚੌਧਰੀ ਵਲੋਂ ਇਸ ਗੀਤ ਖ਼ਿਲਾਫ਼ ਇਤਰਾਜ਼ ਜਤਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਧਰ, ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਵਲੋਂ ਵੀ ਇਸ ਮਾਮਲੇ ਵਿਚ ਪਹਿਲਾਂ ਹੀ ਨੋਟਿਸ ਲਿਆ ਗਿਆ ਸੀ। ਹੁਣ ਆਯੋਗ ਵਲੋਂ ਜਾਰੀ ਕੀਤੇ ਸੰਮਨ ਤੋਂ ਬਾਅਦ ਇਹ ਮਾਮਲਾ ਹੋਰ ਗਰਮਾ ਗਿਆ ਹੈ। ਮਹਿਲਾ ਕਮਿਸ਼ਨ ਦੇ ਸੰਮਨ ਅਨੁਸਾਰ ਮਾਮਲੇ ਦੀ ਸੁਣਵਾਈ 13 ਮਾਰਚ ਨੂੰ ਸਵੇਰੇ 11.30 ਵਜੇ ਰੇਨੂ ਭਾਟੀਆ ਪ੍ਰਧਾਨ ਮਹਿਲਾ ਹਰਿਆਣਾ ਮਹਿਲਾ ਕਮਿਸ਼ਨ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ ਡੀਸੀ ਦਫਤਰ ਜ਼ਿਲ੍ਹਾ ਪਾਣੀਪਤ ਵਿਖੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...