November 15, 2026, 5:34 pm
----------- Advertisement -----------
HomeNewsBreaking Newsਅਨਿਲ ਅੰਬਾਨੀ ਗਰੁੱਪ ਦੀ 581 ਕਰੋੜ ਦੀ ਸੰਪਤੀ ਕੁਰਕ

ਅਨਿਲ ਅੰਬਾਨੀ ਗਰੁੱਪ ਦੀ 581 ਕਰੋੜ ਦੀ ਸੰਪਤੀ ਕੁਰਕ

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਉਸ ਨੇ ਰਿਲਾਇੰਸ ਗਰੁੱਪ ਦੇ ਪ੍ਰਧਾਨ ਅਨਿਲ ਅੰਬਾਨੀ ਦੀਆਂ ਕੰਪਨੀਆਂ ਰਿਲਾਇੰਸ ਹੋਮ ਫਾਇਨੈਂਸ ਲਿਮਿਟੇਡ ਅਤੇ ਰਿਲਾਇੰਸ ਕਮਰਸ਼ੀਅਲ ਫਾਇਨੈਂਸ ਲਿਮਟਿਡ ਨਾਲ ਸੰਬੰਧਿਤ ਜਾਂਚ ਦੇ ਤਹਿਤ 581.65 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਸੰਪਤੀ ਕੁਰਕ ਕੀਤੀ ਹੈ।

ਈਡੀ ਵਲੋਂ ਗੋਆ, ਕੇਰਲ, ਕਰਨਾਟਕ, ਪੰਜਾਬ, ਤਮਿਲਨਾਡੂ, ਉੱਤਰ ਪ੍ਰਦੇਸ਼, ਹਰਿਆਣਾ, ਝਾਰਖੰਡ, ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ, ਆਂਧ੍ਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਜ਼ਮੀਨਾਂ ਨੂੰ ਕੁਰਕ ਕਰਨ ਦਾ ਅੰਤਰਿਮ ਹੁਕਮ ਜਾਰੀ ਕੀਤਾ ਗਿਆ। ਇਹ ਕਾਰਵਾਈ 6 ਮਾਰਚ ਨੂੰ ਰਿਲਾਇੰਸ ਪਾਵਰ ਲਿਮਟਿਡ ਖ਼ਿਲਾਫ਼ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (ਫੇਮਾ) ਦੇ ਤਹਿਤ ਚਲਾਈ ਗਈ ਤਲਾਸ਼ੀ ਮੁਹਿੰਮ ਤੋਂ ਬਾਅਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਦੀਆਂ ਸੰਪਤੀਆਂ ਕੁਰਕ ਕੀਤੀਆਂ ਗਈਆਂ ਸਨ। ਏਜੰਸੀ ਨੇ ਕਿਹਾ ਕਿ ਹੁਣ ਤੱਕ ਕੁਰਕ ਕੀਤੀਆਂ ਸੰਪਤੀਆਂ ਦਾ ਕੁੱਲ ਮੁੱਲ 16,310 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

ਯੈਸ ਬੈਂਕ, ਯੂਨੀਅਨ ਬੈਂਕ ਆਫ਼ ਇੰਡੀਆ ਅਤੇ ਬੈਂਕ ਆਫ਼ ਮਹਾਰਾਸ਼ਟਰ ਦੀਆਂ RHFL ਅਤੇ RCFL ਵਿਰੁੱਧ ਸ਼ਿਕਾਇਤਾਂ ‘ਤੇ ਦਰਜ ਐਫਆਈਆਰ ਦੀ  ਜਾਂਚ ਵਿਚ ਸਾਹਮਣੇ ਆਇਆ ਕਿ ਦੋਵੇਂ ਕੰਪਨੀਆਂ ਨੇ ਕਈ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਤੋਂ ਧਨ ਇਕੱਠਾ ਕੀਤਾ ਸੀ ਅਤੇ ਇਸ ਵਿੱਚੋਂ 11,000 ਕਰੋੜ ਰੁਪਏ ਤੋਂ ਵੱਧ ਰਕਮ ਗੈਰ-ਨਿਭਾਏ ਗਏ ਕਰਜ਼ਿਆਂ (ਐਨਪੀਏ ) ਵਿਚ ਤਬਦੀਲ ਹੋ ਗਈ।

ਇਹ ਵੀ ਖੁਲਾਸਾ ਹੋਇਆ ਕਿ ਵੱਲੋਂ ਇਕੱਠਾ ਕੀਤਾ ਗਿਆ ਧਨ ਰਿਲਾਇੰਸ ਗਰੁੱਪ ਦੀਆਂ ਵੱਖ-ਵੱਖ ਕੰਪਨੀਆਂ ਜਿਵੇਂ ਰਿਲਾਇੰਸ ਇਨਫ੍ਰਾਸਟਰਕਚਰ, ਰਿਲਾਇੰਸ ਪਾਵਰ, ਰਿਲਾਇੰਸ ਕਮਿਊਨੀਕੇਸ਼ਨਜ਼ ਅਤੇ ਰਿਲਾਇੰਸ ਕੈਪਿਟਲ ਵਿੱਚ ਭੇਜਿਆ ਗਿਆ। ਆਰੋਪ ਹੈ ਕਿ ਅਨਿਲ ਅੰਬਾਨੀ ਗਰੁੱਪ ਵੱਲੋਂ ਨਿਯੰਤਰਿਤ ਬਹੁਤ ਸਾਰੀਆਂ ਫਰਜ਼ੀ ਸੰਸਥਾਵਾਂ ਰਾਹੀਂ ਇਹ ਧਨ ਇਧਰ-ਉਧਰ ਕੀਤਾ ਗਿਆ, ਜਿਨ੍ਹਾਂ ਦੀ ਵਿੱਤੀ ਸਥਿਤੀ ਬਹੁਤ ਕਮਜ਼ੋਰ ਸੀ ਅਤੇ ਕੋਈ ਵਪਾਰਕ ਕਾਰਜ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...