September 20, 2026, 8:47 pm
----------- Advertisement -----------
HomeNewsBreaking Newsਰਾਜਾ ਵੜਿੰਗ ਤੇ ਗੁਰਜੀਤ ਸਿੰਘ ਔਜਲਾ ਸਮੇਤ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ...

ਰਾਜਾ ਵੜਿੰਗ ਤੇ ਗੁਰਜੀਤ ਸਿੰਘ ਔਜਲਾ ਸਮੇਤ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਹੋਈ ਰੱਦ

Published on

----------- Advertisement -----------

ਲੋਕ ਸਭਾ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਮੁਅੱਤਲ ਕੀਤੇ ਗਏ ਅੱਠ ਸੰਸਦ ਮੈਂਬਰਾਂ ‘ਤੇ ਲਗਾਈ ਗਈ ਮੁਅੱਤਲੀ ਹਟਾ ਦਿੱਤੀ ਗਈ ਹੈ। ਇਨ੍ਹਾਂ ਅੱਠ ਸੰਸਦ ਮੈਂਬਰਾਂ ਵਿਚ ਕਾਂਗਰਸ ਪਾਰਟੀ ਦੇ ਸੱਤ ਅਤੇ ਖੱਬੇ ਪੱਖੀ ਪਾਰਟੀ ਦਾ ਇਕ ਮੈਂਬਰ ਸ਼ਾਮਿਲ ਸੀ। ਇਨ੍ਹਾਂ ਅੱਠ ਸੰਸਦ ਮੈਂਬਰਾਂ ਨੂੰ 4 ਫਰਵਰੀ ਨੂੰ ਪੂਰੇ ਬਜਟ ਸੈਸ਼ਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਦੇ ਪ੍ਰਸਤਾਵ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਸੰਸਦ ਮੈਂਬਰਾਂ ਵਿਚ ਵੋਟਿੰਗ ਕਰਵਾਈ। ਮੁਅੱਤਲੀਆਂ ਰੱਦ ਕਰਨ ‘ਤੇ ਸਹਿਮਤੀ ਤੋਂ ਬਾਅਦ ਉਨ੍ਹਾਂ ਨੇ ਨਾਮ ਲੈ ਕੇ ਐਲਾਨ ਕੀਤਾ ਕਿ ਸਾਰੇ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾ ਰਹੀ ਹੈ। ਇਹ ਸੰਸਦ ਮੈਂਬਰ ਹੁਣ ਬਜਟ ਸੈਸ਼ਨ ਵਿਚ ਹਿੱਸਾ ਲੈ ਸਕਣਗੇ। ਇਸ ਫੈਸਲੇ ਦੌਰਾਨ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਅਨੁਸ਼ਾਸਨ ਦਾ ਸਬਕ ਵੀ ਸਿਖਾਇਆ। ਉਨ੍ਹਾਂ ਕਿਹਾ ਕਿ ਸਦਨ ਦੇ ਅੰਦਰ ਤਖ਼ਤੀਆਂ, ਬੈਨਰਾਂ ਅਤੇ ਏ.ਆਈ.-ਜਨਰੇਟ ਕੀਤੀਆਂ ਤਸਵੀਰਾਂ ਦੀ ਵਰਤੋਂ ‘ਤੇ ਸਖ਼ਤ ਮਨਾਹੀ ਹੈ। ਸਾਰੇ ਸੰਸਦ ਮੈਂਬਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁਅੱਤਲ ਕੀਤੇ ਮੈਂਬਰਾਂ ਵਿਚ ਡੀਨ ਕੁਰੀਆਕੋਸ,ਕਿਰਨ ਰੈਡੀ,ਅਮਰਿੰਦਰ ਸਿੰਘ ਰਾਜਾ ਵੜਿੰਗ, ਮਣਿਕਮ ਟੈਗੋਰ, ਗੁਰਜੀਤ ਸਿੰਘ ਔਜਲਾ, ਹਿਬੀ ਈਡਨ, ਵੈਂਕਟ ਰਮਨ, ਪ੍ਰਸ਼ਾਂਤ ਪਡੋਲੇ ਸ਼ਾਮਿਲ ਸਨ।

ਉਨ੍ਹਾਂ ‘ਤੇ ਹੰਗਾਮੇ ਦੌਰਾਨ ਸਪੀਕਰ ਕ੍ਰਿਸ਼ਨਾ ਪ੍ਰਸਾਦ ਟੇਨੇਟੀ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦਾ ਦੋਸ਼ ਲਗਾਇਆ ਗਿਆ ਸੀ। ਇਹ ਹੰਗਾਮਾ ਉਸ ਸਮੇਂ ਹੋਇਆ ਜਦੋਂ ਰਾਹੁਲ ਗਾਂਧੀ ਸਦਨ ਵਿਚ ਪੂਰਬੀ ਲੱਦਾਖ ਵਿਚ 2020 ਦੇ ਭਾਰਤ-ਚੀਨ ਸਰਹੱਦੀ ਤਣਾਅ ਦਾ ਜ਼ਿਕਰ ਕਰ ਰਹੇ ਸਨ।

ਕਾਂਗਰਸ ਦੇ ਸੰਸਦ ਮੈਂਬਰ ਕੇ. ਸੁਰੇਸ਼ ਸਮੇਤ ਤਿੰਨ ਸੰਸਦ ਮੈਂਬਰਾਂ ਨੇ ਮੁਅੱਤਲੀ ਪ੍ਰਸਤਾਵ ਪੇਸ਼ ਕੀਤਾ। ਬਾਅਦ ਵਿਚ ਇਸ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸਪਾ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਨੇ ਇਸਦਾ ਸਮਰਥਨ ਕੀਤਾ। ਧਰਮਿੰਦਰ ਯਾਦਵ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ ਸਦਨ ਦੀ ਮਰਿਆਦਾ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੂੰ ਇਸ ਦਾ ਧਿਆਨ ਰੱਖਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸਦਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...