June 29, 2026, 3:19 pm
----------- Advertisement -----------
HomeNewsLatest Newsਇਟਲੀ ‘ਚ 9 ਸਾਲਾ ਨਿੱਕੇ ਸਰਦਾਰ ਨੇ ਸਭ ਨੂੰ ਕੀਤਾ ਹੈਰਾਨ, ਲੱਕ...

ਇਟਲੀ ‘ਚ 9 ਸਾਲਾ ਨਿੱਕੇ ਸਰਦਾਰ ਨੇ ਸਭ ਨੂੰ ਕੀਤਾ ਹੈਰਾਨ, ਲੱਕ ਨਾਲ ਰੱਸਾ ਬੰਨ ਖਿੱਚੀ ਕਾਰ

Published on

----------- Advertisement -----------

ਮਿਲਾਨ ਇਟਲੀ (ਨਿਰਮਲ ਸਿੰਘ ਕਪੂਰਥਲਾ ) – ਦੁਨੀਆਂ ਦੇ ਹਰ ਖੇਤਰ ਵਿਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦੇ ਸੁਨਿਹਰੀ ਇਤਿਹਾਸ ਨੂੰ ਦੁਹਰਾਉਦਿਆਂ ਇਟਲੀ ‘ਚ 9 ਸਾਲਾ ਨਿੱਕੇ ਸਰਦਾਰ ਪ੍ਰਭਏਕ ਸਿੰਘ ਨੇ ਵੱਡਾ ਜ਼ੋਰ ਵਿਖਾਉਦਿਆਂ ਸਭ ਨੂੰ ਹੈਰਾਨ ਕਰ ਦਿੱਤਾ। ਪ੍ਰਭਏਕ ਸਿੰਘ ਨੇ ਆਪਣੇ ਲੱਕ ਨਾਲ ਰੱਸਾ ਬੰਨ ਕੇ ਕਾਰ ਖਿੱਚਣ ਦਾ ਕਾਰਨਾਮਾ ਕਰ ਕੇ ਵਿਖਾਇਆ ਹੈ।
ਜਾਣਕਾਰੀ ਅਨੁਸਾਰ ਇਟਲੀ ਦਾ ਵਸਨੀਕ ਪ੍ਰਭਏਕ ਸਿੰਘ ਨੇ ਬੁਲੰਦ ਹੌਸਲੇ ਅਤੇ ਦ੍ਰਿੜ ਇਰਾਦੇ ਨਾਲ ਗੱਡੀ ਨੂੰ ਖਿੱਚ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ।ਦਸ ਦਈਏ ਕਿ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੇ ਪਿੰਡ ਸਠਿਆਲਾ ਦੇ ਜੰਮਪਲ ਅਮਨਦੀਪ ਸਿੰਘ ਦਾ ਹੋਣਹਾਰ ਫਰਜ਼ੰਦ ਪ੍ਰਭਏਕ ਸਿੰਘ ਜਿਸਦੀ ਉਮਰ ਮਹਿਜ਼ 9 ਸਾਲ ਹੈ, ਉਹ ਰੱਸੀ ਨੂੰ ਆਪਣੇ ਪੇਟ ਨਾਲ ਬੰਨ ਕੇ ਗੱਡੀ ਖਿੱਚ ਲੈਂਦਾ ਹੈ।ਜਿਸਨੂੰ ਦੇਖਕੇ ਆਸ–ਪਾਸ ਦੇ ਲੋਕ ਹੈਰਾਨ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਚੇ ਦੇ ਪਿਤਾ ਨੇ ਦੱਸਿਆਂ ਕਿ ਉਨਾਂ ਦਾ ਬੇਟਾ ਪ੍ਰਭਏਕ ਸਿੰਘ ਪੜਾਈ ਦੇ ਨਾਲ –ਨਾਲ ਖੇਡਾਂ ਵਿਚ ਵੀ ਧਿਆਨ ਦੇ ਰਿਹਾ ਹੈ। ਉਹ ਹਰ ਰੋਜ਼ ਡੰਡ ਬੈਠਕਾਂ ਮਾਰਦਾ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਉਨਾਂ ਦਾ ਬੇਟਾ ਗੱਡੀ ਨੂੰ ਰੱਸੇ ਨਾਲ ਖਿੱਚ ਕੇ ਕਾਫੀ ਅੱਗੇ ਤੱਕ ਰੋੜ ਕੇ ਲੈ ਜਾਂਦਾ ਹੈ, ਉਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨੂੰ ਇਕ ਖਿਡਾਰੀ ਬਣਦਾ ਦੇਖਣਾ ਚਾਹੁੰਦੇ ਹਨ, ਉਨਾਂ ਦੱਸਿਆ ਕਿ ਉਨਾਂ ਦਾ ਬੇਟਾ ਫੁੱਟਬਾਲ ਵੀ ਖੇਡ ਲੈਂਦਾ ਹੈ ਅਤੇ ਹੋਰ ਵੀ ਖੇਡਾਂ ਵਿਚ ਰੁੱਚੀ ਰੱਖਦਾ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਕਲੱਬ ਉਨਾਂ ਨਾਲ ਸੰਪਰਕ ਕਰਦਾ ਹੈ ਤਾਂ ਉਹ ਅੱਗੇ ਹੋਰ ਵੀ ਮੁਕਾਬਲਿਆਂ ਲਈ ਆਪਣੇ ਬੱਚੇ ਨੂੰ ਤਿਆਰ ਕਰਨਗੇ, ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਲੇਨੋ (ਇਟਲੀ) ਵਿਖੇ ਹੋਏ ਵਾਲੀਬਾਲ ਦੇ ਮੁਕਾਬਲਿਆਂ ਵਿਚ ਇਸ 9 ਸਾਲਾਂ ਬੱਚੇ ਨੇ 125 ਡੰਡ ਬੈਠਕਾਂ ਮਾਰ ਸਾਰੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...