November 6, 2026, 6:00 pm
----------- Advertisement -----------
HomeNewsBreaking Newsਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

Published on

----------- Advertisement -----------

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਿਰਕਾਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਇਹ ਮਾਮਲਾ ਇਕ ਵੱਡੇ ਮੋੜ ‘ਤੇ ਪਹੁੰਚ ਗਿਆ ਹੈ। ਪਟਿਆਲਾ ਪੁਲਿਸ ਨੇ ਸੁਚੱਜੀ ਯੋਜਨਾ ਅਤੇ ਲਗਾਤਾਰ ਕੋਸ਼ਿਸ਼ਾਂ ਦੇ ਨਾਲ ਇਹ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਇਲਾਕੇ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਦੱਸਿਆ ਕਿ ਪੁਲਿਸ ਟੀਮ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਲੋਕੇਸ਼ਨ ਟ੍ਰੇਸ ਕਰਨ ਵਿੱਚ ਜੁਟੀ ਹੋਈ ਸੀ।

ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿੱਚ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਗੰਭੀਰ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਸਰੀਰਕ ਸ਼ੋਸ਼ਣ ਨਾਲ ਸੰਬੰਧਿਤ ਹਨ, ਜਿਸ ਕਾਰਨ ਇਹ ਮਾਮਲਾ ਕਾਫ਼ੀ ਸੰਵੇਦਨਸ਼ੀਲ ਬਣ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਹੀ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਨ੍ਹਾਂ ਦੀ ਤਲਾਸ਼ ਵਿੱਚ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ, ਕੇਸ ਦਰਜ ਹੋਣ ਤੋਂ ਬਾਅਦ ਪਠਾਣਮਾਜਰਾ ਲੁਕਦੇ ਫਿਰ ਰਹੇ ਸਨ ਅਤੇ ਉਹਨਾਂ ਨੇ ਪੁਲਿਸ ਤੋਂ ਬਚਣ ਲਈ ਕਈ ਤਰੀਕੇ ਅਪਣਾਏ। ਇੱਕ ਸਮੇਂ ਪੁਲਿਸ ਨੇ ਹਰਿਆਣਾ ਦੇ ਇੱਕ ਪਿੰਡ ਵਿੱਚ ਛਾਪੇਮਾਰੀ ਵੀ ਕੀਤੀ ਸੀ, ਪਰ ਉਹ ਉੱਥੋਂ ਭੱਜਣ ਵਿੱਚ ਸਫਲ ਰਹੇ। ਇਸ ਦੌਰਾਨ ਉਹ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਪੋਸਟ ਕਰਕੇ ਇਹ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਉਹ ਵਿਦੇਸ਼ ਵਿੱਚ ਮੌਜੂਦ ਹਨ।

ਹਾਲਾਂਕਿ, ਪੁਲਿਸ ਦੀ ਤਕਨੀਕੀ ਜਾਂਚ ਅਤੇ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਉਨ੍ਹਾਂ ਦੀ ਅਸਲ ਲੋਕੇਸ਼ਨ ਮੱਧ ਪ੍ਰਦੇਸ਼ ਵਿੱਚ ਟ੍ਰੇਸ ਕਰ ਲਈ ਗਈ। ਇਸ ਤੋਂ ਬਾਅਦ ਵਿਸ਼ੇਸ਼ ਟੀਮ ਨੇ ਗਵਾਲੀਅਰ ਦੇ ਨੇੜੇ ਇਲਾਕੇ ਵਿੱਚ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਜਾ ਰਿਹਾ ਹੈ, ਜਿੱਥੇ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਗ੍ਰਿਫ਼ਤਾਰੀ ਨਾਲ ਪੰਜਾਬ ਦੀ ਸਿਆਸਤ ਵਿੱਚ ਮੁੜ ਚਰਚਾ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...