November 14, 2026, 4:37 pm
----------- Advertisement -----------
HomeNewsBreaking Newsਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ...

ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 25 ਮਾਰਚ:ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫਤਾਰ ਕਰਨ ਸਮੇਤ ਗਲਤ ਕੰਮਾਂ ਵਿਰੁੱਧ ਤੇਜ਼ੀ ਅਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।

‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਨੇ ਰੇਖਾਂਕਿਤ ਕੀਤਾ ਕਿ ਜਿੱਥੇ ‘ਆਪ’ ਸਰਕਾਰ ਵਿੱਚ ਆਪਣੇ ਹੀ ਲੋਕਾਂ ਵਿਰੁੱਧ ਕਾਰਵਾਈ ਕਰਨ ਅਤੇ ਸੱਚਾਈ ਨੂੰ ਬਰਕਰਾਰ ਰੱਖਣ ਦੀ ਹਿੰਮਤ ਹੈ, ਉੱਥੇ ਹੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਵਾਇਤੀ ਤੌਰ ‘ਤੇ ਬਿਨਾਂ ਕਿਸੇ ਜਾਂਚ ਦੇ ਕਲੀਨ ਚਿੱਟਾਂ ਵੰਡਦੀਆਂ ਸਨ।

ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗਲਤ ਕੰਮਾਂ ਵਿਰੁੱਧ ਤੁਰੰਤ ਕਾਰਵਾਈ ਕਰਕੇ ਸਰਕਾਰ ਨੇ ਆਪਣੀ ਨੀਅਤ ਸਪੱਸ਼ਟ ਕਰ ਦਿੱਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਦੀ ਸਪੱਸ਼ਟਤਾ ਹਰ ਕੋਈ ਦੇਖ ਸਕਦਾ ਹੈ। ਸਾਡੀ ਸਰਕਾਰ ਦੋਸ਼ਾਂ ‘ਤੇ ਤੁਰੰਤ ਕਾਰਵਾਈ ਕਰਦੀ ਹੈ। ਲਾਲਜੀਤ ਭੁੱਲਰ ਨੂੰ ਤੁਰੰਤ ਹਟਾਇਆ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ। ਅਸੀਂ ਜਵਾਬਦੇਹੀ ਲਈ ਵਚਨਬੱਧ ਹਾਂ। ਇਸ ਦੇ ਉਲਟ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮੁਲਜ਼ਮਾਂ ਨੂੰ ਸ਼ਹਿ ਦੇ ਰਹੀ ਹੈ।

ਪਿਛਲੀਆਂ ਸਰਕਾਰਾਂ ਨਾਲ ਤਿੱਖਾ ਵਿਰੋਧ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਸੱਤਾ ਵਿੱਚ ਬੈਠੇ ਲੋਕਾਂ ਨੂੰ ਬਚਾਉਣ ਦੇ ਪੁਰਾਣੇ ਸੱਭਿਆਚਾਰ ਦੀ ਪਾਲਣਾ ਨਹੀਂ ਕਰਦੀ, ਸਗੋਂ ਸੱਚ ਅਤੇ ਜਵਾਬਦੇਹੀ ਨੂੰ ਸਰਵਉੱਚ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਸ਼ਾਸਨ ਨੂੰ ਦੇਖੋ, ਤਾਂ ਉਨ੍ਹਾਂ ਦੇ ਨੇਤਾਵਾਂ ਨੂੰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਬਿਨਾਂ ਕਿਸੇ ਜਾਂਚ ਦੇ ਮਿੰਟਾਂ ਵਿੱਚ ਹੀ ਕਲੀਨ ਚਿੱਟ ਮਿਲ ਜਾਂਦੀ ਸੀ। ‘ਆਪ’ ਸਰਕਾਰ ਵੱਖਰੀ ਹੈ। ਸਾਡੇ ਵਿੱਚ ਸੱਚ ਬੋਲਣ, ਗਲਤੀ ਨੂੰ ਸਵੀਕਾਰ ਕਰਨ ਦੀ ਹਿੰਮਤ ਹੈ ਅਤੇ ਅਸੀਂ ਆਪਣੇ ਬੰਦਿਆਂ ਨੂੰ ਵੀ ਨਹੀਂ ਬਚਾਉਂਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...