May 1, 2026, 9:50 am
----------- Advertisement -----------
HomeNewsBreaking Newsਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ...

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 28 ਮਾਰਚ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ ‘ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ।

ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਇਨ੍ਹਾਂ ਐਫਆਈਆਰਜ਼ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਦੀ ਕਮਰ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਦਰਜ ਕਰਵਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਜਨਤਾ ਨੂੰ ‘ਐਂਟੀ-ਗੈਂਗਸਟਰ ਟਾਸਕ ਫੋਰਸ’ ਅਤੇ ਮਾਨ ਸਰਕਾਰ ਦੀ ਨੀਅਤ ‘ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ ‘ਤੇ ਅਜੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਜਨਤਾ ਦੇ ਇਸੇ ਅਟੁੱਟ ਵਿਸ਼ਵਾਸ ਕਾਰਨ ਹੀ ਅੱਜ ਏਜੀਟੀਐਫ ਨੂੰ ਗੈਂਗਸਟਰਵਾਦ ਵਿਰੁੱਧ ਜੰਗ ਵਿੱਚ ਇੰਨੀ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਨਹੀਂ ਹੋ ਜਾਂਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...