November 15, 2026, 7:28 am
----------- Advertisement -----------
HomeNewsBreaking Newsਨਵਾਂ ਇਮੀਗ੍ਰੇਸ਼ਨ ਕਾਨੂੰਨ ਲਾਗੂ: Canada ’ਚ ਪਨਾਹ ਦੇ ਨਿਯਮ ਹੋਏ ਸਖ਼ਤ

ਨਵਾਂ ਇਮੀਗ੍ਰੇਸ਼ਨ ਕਾਨੂੰਨ ਲਾਗੂ: Canada ’ਚ ਪਨਾਹ ਦੇ ਨਿਯਮ ਹੋਏ ਸਖ਼ਤ

Published on

----------- Advertisement -----------

Canada ਸਰਕਾਰ ਨੇ ਪਨਾਹ ਪ੍ਰਣਾਲੀ ਵਿੱਚ ਸੁਧਾਰ ਲਈ ਨਵਾਂ ਕਾਨੂੰਨ ਲਾਗੂ ਕੀਤਾ ਹੈ। ਇਸ ਦੇ ਤਹਿਤ, ਜਿਹੜੇ ਲੋਕ ਇੱਕ ਸਾਲ ਤੋਂ ਬਾਅਦ ਪਨਾਹ ਲਈ ਅਰਜ਼ੀ ਦਿੰਦੇ ਹਨ, ਉਨ੍ਹਾਂ ਦੇ ਕੇਸ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ’ ਕੋਲ ਨਹੀਂ ਭੇਜੇ ਜਾਣਗੇ।
ਰਿਪੋਰਟਾਂ ਅਨੁਸਾਰ, ਪਨਾਹ ਮੰਗਣ ਵਾਲਿਆਂ ਵਿੱਚ ਭਾਰਤੀ ਨਾਗਰਿਕ ਸਭ ਤੋਂ ਅੱਗੇ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਸਰਹੱਦੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦ ਕਰੇਗਾ।
ਰਿਪੋਰਟ ਅਨੁਸਾਰ, ਕੈਨੇਡਾ ਵਿੱਚ ਪਨਾਹ ਮੰਗਣ ਵਾਲਿਆਂ ਵਿੱਚ ਭਾਰਤੀ ਨਾਗਰਿਕ ਸਭ ਤੋਂ ਅੱਗੇ ਹਨ। ਸਾਲ 2025 ਦੇ ਆਖਰੀ ਛੇ ਮਹੀਨਿਆਂ ਵਿੱਚ ਹੀ ਭਾਰਤੀਆਂ ਵੱਲੋਂ ਲਗਭਗ 9,770 ਪਨਾਹ ਦੇ ਦਾਅਵੇ ਦਾਇਰ ਕੀਤੇ ਗਏ ਸਨ।
ਨਵੇਂ ਨਿਯਮਾਂ ਅਨੁਸਾਰ, ਜਿਹੜੇ ਵਿਅਕਤੀ ਕੈਨੇਡਾ ਵਿੱਚ ਦਾਖ਼ਲ ਹੋਣ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਪਨਾਹ ਦਾ ਦਾਅਵਾ ਕਰਦੇ ਹਨ, ਉਨ੍ਹਾਂ ਦੇ ਕੇਸ ਹੁਣ ਸੁਣਵਾਈ ਲਈ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ’ (IRB) ਕੋਲ ਨਹੀਂ ਭੇਜੇ ਜਾਣਗੇ।
ਅਮਰੀਕਾ ਤੋਂ ਗੈਰ-ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਕੇ ਕੈਨੇਡਾ ਵੜਨ ਵਾਲੇ ਅਤੇ 14 ਦਿਨਾਂ ਬਾਅਦ ਪਨਾਹ ਮੰਗਣ ਵਾਲਿਆਂ ਨੂੰ ਵੀ ਹੁਣ ਆਮ ਤੌਰ ’ਤੇ ਸੁਣਵਾਈ ਦਾ ਮੌਕਾ ਨਹੀਂ ਮਿਲੇਗਾ।
ਅੰਕੜਿਆਂ ਮੁਤਾਬਕ ਜ਼ਿਆਦਾਤਰ ਪਨਾਹ ਦੇ ਦਾਅਵੇ ਪੰਜਾਬ ਵਰਗੇ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਵੱਲੋਂ ਕੀਤੇ ਜਾਂਦੇ ਹਨ, ਜੋ ਅਕਸਰ ਸਿਆਸੀ ਜਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹਨ।
ਕੈਨੇਡਾ ਸਰਕਾਰ ਮੁਤਾਬਕ ਇਹ ਕਾਨੂੰਨ ਸਰਹੱਦਾਂ ਨੂੰ ਸੁਰੱਖਿਅਤ ਕਰਨ, ਸੰਗਠਿਤ ਅਪਰਾਧਾਂ ਅਤੇ ਫੈਂਟਾਨਿਲ ਦੀ ਤਸਕਰੀ ਵਿਰੁੱਧ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...