November 15, 2026, 8:43 am
----------- Advertisement -----------
HomeNewsBreaking Newsਬੇਅਦਬੀ ਕਾਨੂੰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਬੈਠਕ 6 ਅਪ੍ਰੈਲ...

ਬੇਅਦਬੀ ਕਾਨੂੰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਬੈਠਕ 6 ਅਪ੍ਰੈਲ ਨੂੰ

Published on

----------- Advertisement -----------

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ (Anti Beadbi Law) ਬਣਾਏ ਜਾਣ ਦੇ ਸਬੰਧ ਵਿੱਚ  6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। 

ਹਰਿਆਣਾ ਖ਼ਬਰਾਂ

ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ, ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਜਾਗਤ ਜੋਤ ਐਕਟ 2008 ਵਿੱਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵੱਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...