November 15, 2026, 8:27 am
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

Published on

----------- Advertisement -----------

*ਸੰਗਰੂਰ, 2 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...