July 22, 2026, 5:26 pm
----------- Advertisement -----------
HomeNewsLatest Newsਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਭਗਵੰਤ ਮਾਨ ਨੇ ਸੰਸਦ ਵਿੱਚ ਉਠਾਇਆ...

ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਭਗਵੰਤ ਮਾਨ ਨੇ ਸੰਸਦ ਵਿੱਚ ਉਠਾਇਆ ਕਿਸਾਨਾਂ ਦਾ ਮੁੱਦਾ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਧੂੰਆਂਧਾਰ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਸੰਸਦ ਵਿੱਚ ਬਤੌਰ ਸੰਸਦ ਮੈਂਬਰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟੇ ਅਤੇ ਪੰਜਾਬ ਦੇ ਅੰਨਦਾਤਾ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੋਕ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਚੁੱਕਿਆ।

ਬੁੱਧਵਾਰ ਨੂੰ ਲੋਕ ਸਭਾ ‘ਚ ਇਲਾਕੇ ਦੇ ਗੰਨਾ ਕਿਸਾਨਾਂ ਦਾ ਮੁੱਦਾ ਉਠਾਉਂਦੇ ਹੋਏ ਮਾਨ ਨੇ ਕਿਹਾ ਕਿ ਗੰਨਾ ਕਿਸਾਨਾਂ ਦਾ 2020-21 ਦੇ ਲਗਪਗ 1.25 ਕਰੋੜ ਰੁਪਏ ਅਤੇ 2021-22 ਦੇ ਲਗਪਗ 20 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਉਂਕਿ ਗੰਨੇ ਦੀ ਫ਼ਸਲ ਨੂੰ ਤਿਆਰ ਹੋਣ ਵਿੱਚ ਇੱਕ ਸਾਲ ਦਾ ਸਮਾਂ ਲੱਗਦਾ ਹੈ, ਇਸ ਲਈ ਗੰਨਾ ਕਿਸਾਨਾਂ ਦੇ ਪਰਿਵਾਰਾਂ ਦਾ ਗੁਜਾਰਾ ਪੂਰੇ ਸਾਲ ਭਰ ਇਸ ਪੈਸੇ ਨਾਲ ਹੀ ਹੁੰਦਾ ਹੈ। ਅਦਾਇਗੀ ਦੇਰ ਨਾਲ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮਾਨ ਨੇ ਸੰਸਦ ਨੂੰ ਗੰਨਾ ਕਿਸਾਨਾਂ ਦਾ ਬਕਾਇਆ ਵਿਆਜ ਸਮੇਤ ਅਦਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ੁਗਰਕੇਨ- ਐਕਟ 1996 ਅਨੁਸਾਰ ਸਰਕਾਰ ਨੂੰ ਖੰਡ ਮਿੱਲ ਵਿੱਚ ਗੰਨਾ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਅਦਾਇਗੀ ਕਰਨੀ ਹੁੰਦੀ ਹੈ। ਜੇਕਰ ਦੇਰੀ ਹੁੰਦੀ ਹੈ ਤਾਂ ਵਿਆਜ ਸਮੇਤ ਭੁਗਤਾਨ ਕਰਨਾ ਹੁੰਦਾ ਹੈ। ਇਸ ਲਈ ਸਰਕਾਰ ਨੂੰ ਕਾਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਗੰਨਾ ਕਿਸਾਨਾਂ ਨੂੰ ਫਸਲਾਂ ਦੇ ਭਾਅ ਦੀ ਬਣਦੀ ਰਾਸ਼ੀ ਵਿਆਜ ਸਮੇਤ ਅਦਾ ਕੀਤੀ ਜਾਵੇ। ਮਾਨ ਨੇ ਗੰਨਾ ਕਿਸਾਨਾਂ ਤੋਂ ਇਲਾਵਾ ਸੰਗਰੂਰ ਅਤੇ ਨੇੜਲੇ ਕਪਾਹ (ਨਰਮਾ) ਦੇ ਕਿਸਾਨਾਂ ਦਾ ਮੁੱਦਾ ਵੀ ਉਠਾਇਆ ਅਤੇ ਉਨ੍ਹਾਂ ਦੇ ਬਕਾਏ ਨੂੰ ਵੀ ਅਦਾ ਕਰਨ ਦੀ ਅਪੀਲ ਕੀਤੀ।

ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮੁੱਦਾ ਵੀ ਮਾਨ ਨੇ ਉਠਾਇਆ। ਉਨ੍ਹਾਂ ਕਿਹਾ ਕਿ ਦਿੱਲੀ ਸਰਹੱਦ ‘ਤੇ ਇਕ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ 750 ਤੋਂ ਜਿਆਦਾ ਕਿਸਾਨਾਂ ਦੀ ਜਾਨ ਚਲੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਤਾਂ ਕੀਤਾ ਪਰ ਕਿਸਾਨਾਂ ਦੀ ਮੌਤ ‘ਤੇ ਕੁਝ ਨਹੀਂ ਕਿਹਾ। ਸੰਸਦ ਨੂੰ ਮੇਰੀ ਅਪੀਲ ਹੈ ਕਿ ਅੰਦੋਲਨ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ ਤਾਂ ਜੋ ਉਨ੍ਹਾਂ ਦੇ ਪਰਿਵਾਰ ਸ਼ਾਂਤੀਪੂਰਵਕ ਜੀਵਨ ਬਤੀਤ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...