May 1, 2026, 9:28 am
----------- Advertisement -----------
HomeNewsBreaking Newsਇੱਕੋ ਪਰਿਵਾਰ ਦੇ 5ਵੇਂ ਤੇ ਆਖ਼ਰੀ ਪੁੱਤਰ ਦੀ ਵੀ ਨਸ਼ੇ ਕਾਰਨ ਮੌਤ,...

ਇੱਕੋ ਪਰਿਵਾਰ ਦੇ 5ਵੇਂ ਤੇ ਆਖ਼ਰੀ ਪੁੱਤਰ ਦੀ ਵੀ ਨਸ਼ੇ ਕਾਰਨ ਮੌਤ, ਪੀੜਤ ਮਾਂ ਨੇ CM ਮਾਨ ਨੂੰ ਲਾਈ ਗੁਹਾਰ

Published on

----------- Advertisement -----------

 ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਵਿੱਚ ਇੱਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਨੇ ਇੱਕੋ ਪਰਿਵਾਰ ਦੇ ਪੰਜ ਪੁੱਤਰਾਂ ਦੀ ਜ਼ਿੰਦਗੀ ਖੋਹ ਲਈ। ਜੋਗਿੰਦਰ ਪਾਲ ਸਿੰਘ ਅਤੇ ਮਨਜੀਤ ਕੌਰ ਦੇ ਚਾਰ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਅੱਜ ਉਨ੍ਹਾਂ ਦੇ ਪੰਜਵੇਂ ਅਤੇ ਆਖ਼ਰੀ ਪੁੱਤਰ ਸੋਨੂੰ ਨੇ ਵੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਸੋਨੂੰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਪਹਿਲਾਂ ਕਪੂਰਥਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਪਰ ਹਾਲਤ ਗੰਭੀਰ ਹੋਣ ਕਾਰਨ ਸੋਮਵਾਰ ਨੂੰ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਦਾ ਸਾਰਾ ਇਲਾਜ ਸਰਕਾਰੀ ਖ਼ਰਚੇ ’ਤੇ ਕਰਵਾਉਣ ਦਾ ਐਲਾਨ ਵੀ ਕੀਤਾ ਸੀ।

ਮ੍ਰਿਤਕ ਦੀ ਮਾਂ ਮਨਜੀਤ ਕੌਰ ਨੇ ਰੋਂਦੇ ਹੋਏ ਕਿਹਾ, “ਮੈਂ ਤਾਂ ਲੁੱਟੀ ਗਈ ਹਾਂ। ਮੇਰਾ 4 ਸਾਲ ਦਾ ਪੋਤਾ ਅਤੇ 4 ਮਹੀਨਿਆਂ ਦੀ ਨੰਨ੍ਹੀ ਪੋਤੀ ਹੈ, ਮੈਂ ਉਨ੍ਹਾਂ ਨੂੰ ਕਿਵੇਂ ਪਾਲਾਂਗੀ? ਭਗਵੰਤ ਮਾਨ, ਮੈਂ ਤੈਨੂੰ ਆਪਣਾ ਛੋਟਾ ਭਰਾ ਮੰਨਿਆ ਹੈ, ਹੁਣ ਮੇਰੇ ਤੋਂ ਇਹ ਬੱਚੇ ਨਹੀਂ ਪਾਲੇ ਜਾਣਗੇ।”

ਮਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਰਾ ਨਹੀਂ ਕਹਿਣਾ ਚਾਹੁੰਦੀ ਕਿਉਂਕਿ ਉਨ੍ਹਾਂ ਨੇ ਇਲਾਜ ਲਈ ਮਦਦ ਕੀਤੀ, ਪਰ ਉਹ ਪੁਲਿਸ ਪ੍ਰਸ਼ਾਸਨ ਤੋਂ ਬੇਹੱਦ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਹਿੰਦੇ ਹਨ ਕਿ ਖ਼ਬਰਾਂ ਝੂਠੀਆਂ ਹਨ, ਅਜਿਹਾ ਉਨ੍ਹਾਂ ਦੇ ਪੁੱਤਾਂ ਨਾਲ ਹੋਵੇ ਤਾਂ ਪਤਾ ਲੱਗੇ ਕਿ ਮਾਂ ਨੂੰ ਕਿੰਨਾ ਦੁੱਖ ਹੁੰਦਾ ਹੈ।

8 ਸਾਲਾਂ ਵਿੱਚ ਪੰਜੇ ਪੁੱਤ ਚਲੇ ਗਏ:

ਜਸਵਿੰਦਰ ਸਿੰਘ: 8 ਸਾਲ ਪਹਿਲਾਂ ਜੇਲ੍ਹ ਹਿਰਾਸਤ ਵਿੱਚ ਮੌਤ

ਬਲਵਿੰਦਰ: 7 ਸਾਲ ਪਹਿਲਾਂ ਮੌਤ

ਰਵੀ: 2021 ਵਿੱਚ ਮੌਤ (NDPS ਐਕਟ ਤਹਿਤ ਕੇਸ ਦਰਜ ਸੀ)

ਮਿਥੁਨ: 2023 ਵਿੱਚ ਮੌਤ (NDPS ਐਕਟ ਤਹਿਤ ਕੇਸ ਦਰਜ ਸੀ)

ਸੋਨੂੰ: ਅੱਜ ਮੌਤ (ਇਸ ’ਤੇ ਵੀ NDPS ਐਕਟ ਦਾ ਕੇਸ ਸੀ)

ਇਸ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਲੋਕਾਂ ਨੇ ਭਾਰੀ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਸੁਲਤਾਨਪੁਰ ਲੋਧੀ ਵਰਗੀ ਪਵਿੱਤਰ ਨਗਰੀ ਵਿੱਚ ਸ਼ਰ੍ਹੇਆਮ ਚਿੱਟਾ ਵਿਕ ਰਿਹਾ ਹੈ। ਤਸਕਰ ਮੂੰਹ ਢੱਕ ਕੇ ਮੋਟਰਸਾਈਕਲਾਂ ’ਤੇ ਆਉਂਦੇ ਹਨ ਅਤੇ ਪੁਲਿਸ ਥਾਣਿਆਂ ਦੇ ਨੇੜੇ ਹੀ ਨਸ਼ਾ ਵੇਚ ਕੇ ਫ਼ਰਾਰ ਹੋ ਜਾਂਦੇ ਹਨ।

ਦੂਜੇ ਪਾਸੇ ਕਪੂਰਥਲਾ ਦੇ SSP ਗੌਰਵ ਤੂਰਾ ਨੇ ਕਿਹਾ ਹੈ ਕਿ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...