August 5, 2026, 10:59 pm
----------- Advertisement -----------
HomeNewsLatest Newsਪਟਿਆਲਾ 'ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ 'ਤੇ ਵਰ੍ਹੇ ਕੈਪਟਨ...

ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ

Published on

----------- Advertisement -----------

ਪਟਿਆਲਾ : – ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਵੱਲੋਂ ਰੋਕਣ ‘ਤੇ ਕਾਂਗਰਸ ਦੀ ਆਲੋਚਨਾ ਕੀਤੀ।

ਬੀਤੀ ਸ਼ਾਮ ਇੱਥੇ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪਟਿਆਲਾ ਲਈ 1800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਅਲਾਟ ਕੀਤੇ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਦਿਨ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ, ਉਸੇ ਦਿਨ ਤੋਂ ਹੀ ਇਹ ਪ੍ਰਾਜੈਕਟ ਰੋਕ ਦਿੱਤੇ ਗਏ ਸਨ।

ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ ਕਿਉਂਕਿ ਇਨ੍ਹਾਂ ਦਾ ਕੂੜਾ ਡਰੇਨਾਂ ਨੂੰ ਬਲਾਕ ਕਰ ਦਿੰਦਾ ਹੈ। ਇਹ ਪ੍ਰਾਜੈਕਟ ਨੂੰ ਚੰਨੀ ਨੇ ਉਸੇ ਸ਼ਾਮ ਹੀ ਰੱਦ ਕਰ ਦਿੱਤਾ ਸੀ, ਜਿਸ ਸ਼ਾਮ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਕੈਪਟਨ ਅਮਰਿੰਦਰ ਨੇ ਇੱਥੇ ਲੋਕਾਂ ਵਿੱਚ ਭਰੋਸਾ ਜਤਾਉਂਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ, ਪੀ.ਐੱਲ.ਸੀ ਅਤੇ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਦੀ ਐੱਨ.ਡੀ.ਏ ਸਰਕਾਰ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਨਾਲ਼ ਹੀ ਰੁਕੇ ਹੋਏ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਆਉਣ ‘ਤੇ ਨਾਲ ਹੀ ਪੰਜਾਬ ਦਾ ਸੰਪੂਰਨ ਸਰਬਪੱਖੀ ਵਿਕਾਸ ਹੋਵੇਗਾ।

ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਨਹੀਂ ਪਹੁੰਚਣ ਦਿੱਤਾ ਜਿੱਥੇ ਪ੍ਰਧਾਨ ਮੰਤਰੀ ਨੇ 43,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕਰਨਾ ਸੀ।

ਸਾਬਕਾ ਮੁੱਖ ਮੰਤਰੀ ਨੇ ਪਟਿਆਲਾ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਓਹਨਾਂ ਨੇ ਜ਼ੋਰਦਾਰ ਤਾੜੀਆਂ ਦੇ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਮੈਨੂੰ ਇੱਥੇ ਦੇ ਸਾਰੇ ਲੋਕਾਂ ਤੋਂ ਮਿਲਦੇ ਪਿਆਰ ਅਤੇ ਸਨੇਹ ‘ਤੇ ਬਹੁਤ ਮਾਣ ਅਤੇ ਸਨਮਾਨ ਮਹਿਸੂਸ ਹੁੰਦਾ ਹੈ, ਇਹ ਮੇਰਾ ਇੱਕ ਪੂਰਾ ਪਰਿਵਾਰ ਹੈ।”

ਹੱਡ ਚੀਰਵੀਂ ਸ਼ਾਮ ਦੇ ਬਾਵਜੂਦ ਹਜ਼ਾਰਾਂ ਲੋਕ ਇੱਥੇ ਇਕੱਠੇ ਹੋਏ ਸਨ। ਬਹੁਤਾਤ ਲੋਕਾਂ ਨੇ ਪਾਰਟੀ ਦੇ ਝੰਡੇ, ਹਾਕੀ ਅਤੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਝੰਡੇ ਚੁੱਕੇ ਹੋਏ ਸਨ।

ਇਸ ਮੌਕੇ ਮੇਅਰ ਸੰਜੀਵ ਬਿੱਟੂ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ, ਪੀ.ਐੱਲ.ਸੀ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ ਮਲਹੋਤਰਾ, ਕੇ.ਕੇ ਸ਼ਰਮਾ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...