November 15, 2026, 1:30 am
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ 'ਤੇ...

ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ

Published on

----------- Advertisement -----------

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ।

ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨੇ ਆਪਣੇ ਸੁਰ ਬਦਲ ਲਏ ਅਤੇ ਬੇਸ਼ਰਮੀ ਨਾਲ ਕਹਿ ਦਿੱਤਾ ਕਿ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਹੈ। ਇਹ ਦੋਹਰਾ ਚਰਿੱਤਰ ਉਨ੍ਹਾਂ ਦੇ ਹੰਕਾਰ ਅਤੇ ਸਿੱਖ ਕੌਮ ਪ੍ਰਤੀ ਉਨ੍ਹਾਂ ਦੀ ਬੇਰੁਖ਼ੀ ਦਾ ਪ੍ਰਮਾਣ ਹੈ।

ਸੁਖਬੀਰ ਬਾਦਲ ਦੇ ਉਸ ਹਾਲੀਆ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਖਿਲਾਫ ‘ਸਾਜ਼ਿਸ਼’ ਹੋਣ ਦੀ ਗੱਲ ਕਹੀ ਹੈ, ਕੰਗ ਨੇ ਕਿਹਾ ਕਿ ਅਜਿਹੀ ਵੱਡੀ ਭੁੱਲ ਜਾਂ ਗੁਸਤਾਖੀ ਤਾਂ ਕੋਈ ਗੈਰ-ਸਿੱਖ ਵੀ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਜਿੱਥੇ ਪੰਜ ਸਿੰਘ ਸਾਹਿਬਾਨ ਨੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਬੈਠ ਕੇ, ਸਿੱਖ ਮਰਿਆਦਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਦੇ ਅਧਾਰ ‘ਤੇ ਫੈਸਲਾ ਸੁਣਾਇਆ ਹੋਵੇ, ਉਸ ਨੂੰ ‘ਸਾਜ਼ਿਸ਼’ ਕਰਾਰ ਦੇਣਾ ਸਿੱਖ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਘਟਨਾਵਾਂ ਵਿੱਚੋਂ ਇੱਕ ਹੈ।

ਕੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਪੰਜਾਬ ਅਤੇ ਸਿੱਖ ਪੰਥ ਦੇ ਖਿਲਾਫ ਕੀਤੇ ਹਨ, ਉਸ ਦੀ ਸਜ਼ਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਲਗਾਤਾਰ ਦੇ ਹੀ ਰਹੇ ਹਨ। ਪਰ ਹੁਣ, ਜਿਸ ਤਰ੍ਹਾਂ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਉਸ ਲਈ ਪੂਰਾ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਕੌਮ ਅਤੇ ਸੰਗਤ ਆਉਣ ਵਾਲੇ ਸਮੇਂ ਵਿੱਚ ਇਸ ਗੁਸਤਾਖੀ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...