April 30, 2026, 12:41 am
----------- Advertisement -----------
HomeNewsBreaking News  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

Published on

----------- Advertisement -----------

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ ਪਲਾਂਟਾਂ ਸਮੇਤ ਪੰਜਾਬ ਦੇ ਸਰਕਾਰੀ ਖੇਤਰ ਦੇ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ (ਬਠਿੰਡਾ) ’ਤੇ ਨਿੱਜੀ ਖੇਤਰ ਦੇ ਵੇਦਾਂਤਾ ਗਰੁੱਪ ਦੇ ਤਲਵੰਡੀ ਸਾਬੋ ਨੂੰ ਬਾਇਓਮਾਸ ਕੋ ਫਾਇਰਿੰਗ ਨਿਯਮਾਂ ਦੀ ਪਾਲਣਾਂ ਨਾ ਕਰਨ ਲਈ 61.85 ਕਰੋੜ ਦਾ ਵਾਤਾਵਰਣ ਜ਼ੁਰਮਾਨਾ ਲਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ ਦੋਵੇਂ ਤਾਪ ਘਰਾਂ ਵਿਰੁੱਧ ਸਖ਼ਤ ਰੁਖ ਅਪਣਾਉਦਿਆਂ ਬਾਇਓਮਾਸ ਕੋ ਫਾਇਰਿੰਗ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਜ਼ੁਰਮਾਨਾ 15 ਅਪ੍ਰੈਲ 2026 ਤੱਕ ਲਾਇਆ ਗਿਆ ਹੈ।ਲਹਿਰਾ ਮੁਹੱਬਤ ਤਾਪ ਬਿਜਲੀ ਘਰ ਲਗਭਗ 920 ਮੈਗਾਵਾਟ ਬਿਜਲੀ ਉਤਪਾਦਨ ਦੀ ਸਮਰੱਥਾ ਕਰਦਾ ਹੈ ਤੇ ਤਲਵੰਡੀ ਸਾਬੋ ਪਾਵਰ ਪਲਾਂਟ 1980 ਮੈਗਾਵਾਟ ਬਿਜਲੀ ਉਤਪਾਦਨ ਵਿਚ ਹਿੱਸਾ ਪਾਉਂਦਾ ਹੈ। ਇਨ੍ਹਾਂ ਪਾਵਰ ਪਲਾਂਟਾਂ ਵਿਚ ਬਾਇਓਮਾਸ ਵਰਤਣੀ ਸ਼ੁਰੂ ਹੋ ਗਈ ਹੈ ਪਰ ਬਾਇਓਮਾਸ ਦੇ ਨਿਯਮਾਂ ਪ੍ਰਤੀ ਅਣਗਹਿਲੀ ਦੇ ਕਾਰਨਾਂ ਕਰਕੇ ਸਖ਼ਤੀ ਕਰਦਿਆਂ ਲਹਿਰਾ ਮੁਹੱਬਤ ਤਾਪ ਘਰ ਨੂੰ 4.87 ਕਰੋੜ ਤੇ ਤਲਵੰਡੀ ਸਾਬੋ ਨੂੰ 33.02 ਕਰੋੜ ਦਾ ਜੁਰਮਾਨਾ ਲਾਇਆ ਹੈ।ਕਮਿਸ਼ਨ ਨੇ ਇਨ੍ਹਾਂ ਪਾਵਰ ਪਲਾਂਟਾਂ ਨੂੰ ਜੁਰਮਾਨਾ ਰਕਮ ਜਮਾਂ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ ਹਨ ਜਦੋਂ ਕਮਿਸ਼ਨ ਵਲੋਂ ਲਾਏ ਇਸ ਜੁਰਮਾਨੇ ਬਾਰੇ ਪਤਾ ਕਰਨ ਲਈ ਤਾਪ ਘਰ ਲਹਿਰਾ ਮੁਹੱਬਤ ਦੇ ਚੀਫ਼ ਇੰਜਨੀਅਰ ਤੇਜ ਬਾਂਸਲ ਨਾਲ ਫੋਨ ਰਾਹੀਂ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਮੀਟਿੰਗ ਵਿਚ ਹਾਂ, ਬਾਅਦ ਵਿਚ ਗੱਲ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...