ਅੰਬਾਲਾ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਮਿਲਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਵਿੱਜ ਨੇ ਕਿਹਾ ਕਿ ਸੁਖਬੀਰ ਬਾਦਲ ਹਰ ਗੱਲ ਤੋਂ ਸਿਆਸੀ ਅਰਥ ਕੱਢਦੇ ਹਨ। ਫਰਲੋ ਜਾਂ ਪੈਰੋਲ ਮੰਗਣਾ ਕਿਸੇ ਦਾ ਵੀ ਅਧਿਕਾਰ ਹੈ ਅਤੇ ਰਾਮ ਰਹੀਮ ਨੂੰ ਕਾਨੂੰਨ ਤਹਿਤ ਹੀ ਫਰਲੋ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹਨ। ਇਸ ਵਾਰ ਭਾਜਪਾ ਅਤੇ ਅਕਾਲੀ ਦਲ ਵੱਖਰੇ ਤੌਰ ‘ਤੇ ਚੋਣ ਲੜ ਰਹੇ ਹਨ। ਫਰਲੋ ਮਿਲਣ ‘ਤੇ ਬਾਦਲ ਨੇ ਕਿਹਾ ਹੈ ਕਿ ਭਾਜਪਾ ਫਰਲੋ ‘ਤੇ ਰਾਜਨੀਤੀ ਕਰ ਰਹੀ ਹੈ। ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਹਰ ਤਰੀਕਾ ਅਪਣਾ ਰਹੀ ਹੈ। ਪਰ ਮੈਂ ਦਾਅਵਾ ਕਰਦਾ ਹਾਂ ਕਿ ਭਾਜਪਾ ਨੂੰ ਅਜਿਹੇ ਤਰੀਕਿਆਂ ਨਾਲ ਕੋਈ ਫਾਇਦਾ ਨਹੀਂ ਹੈ।












