November 14, 2026, 4:49 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

Published on

----------- Advertisement -----------

* *ਚੰਡੀਗੜ੍ਹ, 11 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।

ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।

ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।

ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...