July 31, 2026, 2:17 pm
----------- Advertisement -----------
HomeNewsBreaking Newsਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ...

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਨਗੇ ਰੈਲੀਆਂ

Published on

----------- Advertisement -----------

ਚੰਡੀਗੜ੍ਹ: 10 ਫਰਵਰੀ 2022 – ਪੰਜਾਬ ਵਿੱਚ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਰੇ 30 ਸਟਾਰ ਪ੍ਰਚਾਰਕਾਂ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਜਾਰੀ ਹੈ। ਇਸੇ ਕੜੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ 10 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ 10 ਫਰਵਰੀ ਨੂੰ ਸਵੇਰੇ 10 ਵਜੇ ਸ਼ਿਮਲਾ ਤੋਂ ਮੁਕੇਰੀਆਂ ਲਈ ਹੈਲੀਕਾਪਟਰ ਰਾਹੀੰ ਉਡਾਣ ਭਰਨਗੇ ਅਤੇ ਸਵੇਰੇ 10:45 ‘ਤੇ ਮਕੇਰੀਆਂ ਪਹੁੰਚਣਗੇ। ਜਿੱਥੇ ਉਹ ਫੋਕਲ ਪੁਆਇੰਟ ਦਾਣਾ ਮੰਡੀ ਮੁਕੇਰੀਆਂ ਵਿਖੇ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਜੈਰਾਮ ਠਾਕੁਰ 12:45 ਵਜੇ ਰਾਮਲੀਲਾ ਗਰਾਊਂਡ ਪਿੰਡ ਬੀਣੇਵਾਲ, ਗੜ੍ਹਸ਼ੰਕਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਜੈ ਰਾਮ ਠਾਕੁਰ 02:45 ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਪਹੁੰਚਣਗੇ, ਜਿੱਥੇ ਉਹ 03:15 ‘ਤੇ ਜਨਸਭਾ ਨੂੰ ਸੰਬੋਧਨ ਕਰਨਗੇ।

ਜੀਵਨ ਗੁਪਤਾ ਨੇ ਦੱਸਿਆ ਕਿ ਉਹ 04:15 ਵਜੇ ਮੁਹਾਲੀ ਪਹੁੰਚਣਗੇ ਅਤੇ 05:00 ਵਜੇ ਵੀਆਈਪੀ ਰੋਡ ਜ਼ੀਰਕਪੁਰ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ।

ਜੀਵਨ ਗੁਪਤਾ ਨੇ ਕਿਹਾ ਕਿ ਸਟਾਰ ਪ੍ਰਚਾਰਕਾਂ ਦੀਆਂ ਰੈਲੀਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਭਾਜਪਾ ਦੇ ਹੱਕ ਵਿੱਚ ਬਦਲ ਦੇਣਗੀਆਂ। ਇਹ ਰੈਲੀਆਂ ਚੋਣਾਂ ਲੜ ਰਹੇ ਐਨਡੀਏ ਦੇ ਸਾਰੇ ਉਮੀਦਵਾਰਾਂ ਦਾ ਆਤਮਵਿਸ਼ਵਾਸ ਵਧਾਉਣਗੀਆਂ। ਆਉਣ ਵਾਲੇ ਦਿਨਾਂ ਵਿੱਚ ਹੋਰ ਸਟਾਰ ਪ੍ਰਚਾਰਕ ਰਾਜ ਦੇ ਸਾਰੇ ਖੇਤਰਾਂ ਨੂੰ ਕਵਰ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...