May 1, 2026, 5:50 am
----------- Advertisement -----------
HomeNewsBreaking Newsਵਿਸਾਖੀ: ਚੜ੍ਹਦੀ ਕਲਾ, ਖਾਲਸਾ ਤੇ ਕੁਰਬਾਨੀਆਂ ਦਾ ਪ੍ਰਤੀਕ

ਵਿਸਾਖੀ: ਚੜ੍ਹਦੀ ਕਲਾ, ਖਾਲਸਾ ਤੇ ਕੁਰਬਾਨੀਆਂ ਦਾ ਪ੍ਰਤੀਕ

Published on

----------- Advertisement -----------

ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।  

ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ ‘ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।

ਖਾਲਸਾ ਪੰਥ ਦੀ ਸਥਾਪਨਾ

1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।

ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਜਲਿਆਂਵਾਲੇ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...