ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ”ਮੈਂ ਕਿਸਾਨਾਂ ਦਾ ਦਿਲ ਜਿੱਤਣ ਆਇਆ ਹਾਂ। ਖੇਤੀ ਕਾਨੂੰਨ ਕਿਸਾਨਾਂ ਦੇ ਭਲੇ ਲਈ ਹੀ ਲਾਗੂ ਕੀਤੇ ਗਏ ਸਨ ਪਰ ਕੌਮੀ ਹਿੱਤਾਂ ਦੇ ਮੱਦੇਨਜ਼ਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਹੈ। ਅਸੀਂ ਹਮੇਸ਼ਾ ਦੇਸ਼ ਦੀ ਸੇਵਾ ਵਿੱਚ ਲੱਗੇ ਰਹਿੰਦੇ ਹਾਂ। ਸਾਨੂੰ ਜਿੱਥੇ ਵੀ ਸਥਿਰਤਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ, ਅਸੀਂ ਸਾਬਤ ਕੀਤਾ ਹੈ।” ਪੀ. ਐੱਮ. ਮੋਦੀ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਵਿੱਚ ਸਭ ਤੋਂ ਭਰੋਸੇਮੰਦ ਪਾਰਟੀ ਵਜੋਂ ਉੱਭਰੀ ਹੈ। ਸਮਾਜਿਕ ਜੀਵਨ ਦੇ ਕਈ ਵੱਡੇ ਲੋਕ, ਸਿਆਸਤ ਦੇ ਵੱਡੇ ਆਗੂ ਵੀ ਆਪਣੀ ਪੁਰਾਣੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
----------- Advertisement -----------
ਕਿਸਾਨਾਂ ਨੂੰ ਲੈ ਕੇ ਪੀ. ਐੱਮ. ਮੋਦੀ ਨੇ ਦਿੱਤਾ ਵੱਡਾ ਬਿਆਨ
Published on
----------- Advertisement -----------












