May 31, 2026, 7:14 am
----------- Advertisement -----------
HomeNewsBreaking Newsਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

Published on

----------- Advertisement -----------

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ “ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ” ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ ‘ਤੇ ਸਵਾਲ ਉਠਾਉਂਦੇ ਹੋਏ ਕਿਹਾ, “ਈਡੀ

ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇਜ ਦਿੱਤਾ ਜਾਂਦਾ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੀਆਂ ਚਾਲਾਂ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਵਿੱਚ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, “ਡਰ ਅਤੇ ਦਬਾਅ ਰਾਹੀਂ ਲੋਕਤੰਤਰ ਨੂੰ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉਸ ਵਿਰੁੱਧ ਡਟ ਕੇ ਖੜ੍ਹਾਂਗੇ। ਇਹ ਕਿਸੇ ਵਿਅਕਤੀ ਦੀ ਲੜਾਈ ਨਹੀਂ ਹੈ, ਸਗੋਂ ਸਾਡੇ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਦੀ ਲੜਾਈ ਹੈ, ਅਤੇ ਇਹ ਸੰਘਰਸ਼ ਜਾਰੀ ਰਹੇਗਾ।”

ਇਸ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਜਮ ਬਣਾਈ ਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਆਪਣਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, “ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ ਅਤੇ ਮੈਨੂੰ ਭਰੋਸਾ ਹੈ ਕਿ ਸੱਚ ਦੀ ਜਿੱਤ ਹੋਵੇਗੀ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਗੈਰ-ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਨੂੰ ਧਮਕਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਵਿਰੋਧੀ ਨੇਤਾਵਾਂ ‘ਤੇ ਦਬਾਅ ਪਾਉਣ ਲਈ ਈ.ਡੀ. ਦੀ ਵਰਤੋਂ ਕਰਨਾ ਹੁਣ ਉਨ੍ਹਾਂ ਦੀ ਸਿਆਸੀ ਰਣਨੀਤੀ ਬਣ ਗਈ ਹੈ ਤਾਂ ਜੋ ਅਸਹਿਮਤੀ ਦੀ ਹਰ ਆਵਾਜ਼ ਨੂੰ ਦਬਾਇਆ ਜਾ ਸਕੇ। ਇਹ ਸਾਡੀਆਂ ਲੋਕਤੰਤਰੀ ਪਰੰਪਰਾਵਾਂ ਲਈ ਬੇਹੱਦ ਖ਼ਤਰਨਾਕ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਰਾਜਨੀਤੀ “ਡਰਾਉਣ, ਧਮਕਾਉਣ ਅਤੇ ਕਿਸੇ ਵੀ ਕੀਮਤ ‘ਤੇ ਸੱਤਾ ਹਥਿਆਉਣ” ‘ਤੇ ਆਧਾਰਿਤ ਹੈ।

ਦੂਜੇ ਪਾਸੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਜਿਹੀਆਂ ਕਾਰਵਾਈਆਂ ਦੇ ਸਮੇਂ ‘ਤੇ ਸਵਾਲ ਚੁੱਕਦਿਆਂ ਇਹੀ ਚਿੰਤਾਵਾਂ ਦੁਹਰਾਈਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਨੂੰ ਅਚਾਨਕ ਈਡੀ ਦੀ ਯਾਦ ਆ ਜਾਂਦੀ ਹੈ ਅਤੇ ਵਿਰੋਧੀ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਸ਼ੁਰੂ ਹੋ ਜਾਂਦੀ ਹੈ। ਚਾਹੇ ਉਹ ਸੰਜੀਵ ਅਰੋੜਾ ਹੋਣ ਜਾਂ ਸੰਸਦ ਮੈਂਬਰ ਅਸ਼ੋਕ ਮਿੱਤਲ, ਨਿਸ਼ਾਨਾ ਹਮੇਸ਼ਾ ਉਹ ਹੁੰਦੇ ਹਨ ਜੋ ਭਾਜਪਾ ਨਾਲ ਸਿਆਸੀ ਤੌਰ ‘ਤੇ ਅਸਹਿਮਤ ਹਨ। ਇਹ ਜਾਂਚ ਨਹੀਂ, ਸਗੋਂ ਬਦਲੇ ਦੀ ਰਾਜਨੀਤੀ ਹੈ।” ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰੀ ਏਜੰਸੀਆਂ ਨੂੰ ਹਥਿਆਰ ਬਣਾਉਣਾ ਲੋਕਤੰਤਰ ਲਈ ਗੰਭੀਰ ਖਤਰਾ ਹੈ, ਜੋ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਛਾਪੇਮਾਰੀ ਨੂੰ ‘ਆਪ’ ਪੰਜਾਬ ਨੂੰ ਕੁਚਲਣ ਦੇ ਉਦੇਸ਼ ਨਾਲ “ਏਜੰਸੀਆਂ ਦੀ ਘੋਰ ਦੁਰਵਰਤੋਂ” ਕਰਾਰ ਦਿੱਤਾ। ਉਨ੍ਹਾਂ ਕਿਹਾ, “ਅਜਿਹੀਆਂ ਚਾਲਾਂ ਸਾਨੂੰ ਖਤਮ ਕਰਨ ਵਿੱਚ ਹਮੇਸ਼ਾ ਅਸਫਲ ਰਹੀਆਂ ਹਨ। ਇਹ ਸਾਨੂੰ ਹੋਰ ਮਜ਼ਬੂਤ ​​ਬਣਾਉਂਦੀਆਂ ਹਨ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੀ ਅਸਲ ਰਾਸ਼ਟਰੀ ਵਿਰੋਧੀ ਧਿਰ ਅਤੇ ਭਾਜਪਾ ਦਾ ਅਸਲ ਬਦਲ ਹੈ।”

ਆਪ ਪੰਜਾਬ ਦੇ ਆਗੂਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਾਰਟੀ ਨੇ “ਡਰ ਅਤੇ ਬਦਲੇ ਦੀ ਰਾਜਨੀਤੀ” ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਅਤੇ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ।

————

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...