April 20, 2026, 4:59 pm
----------- Advertisement -----------
HomeNewsBreaking News'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ ‘ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ ‘ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। ‘ਰੰਗਲਾ ਪੰਜਾਬ’ ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...