April 20, 2026, 5:33 pm
----------- Advertisement -----------
HomeNewsBreaking Newsਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

Published on

----------- Advertisement -----------

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।

ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਧੂਪ ਕੀਤੀ ਗਈ, ਫਿਰ ਰਾਜਿੰਦਰਾ ਹਸਪਤਾਲ, ਪਟਿਆਲਾ ਦਾ ਸਹਾਰਾ ਲਿਆ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਏ। ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ।

ਗੁਰਪਿੰਦਰ ਲਈ ਇਹ ਸਿਰਫ਼ ਇੱਕ ਬੀਮਾਰੀ ਨਹੀਂ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ ਜਿਸ ਨੇ ਉਸਨੂੰ ਜਨਮ ਦਿੱਤਾ ਅਤੇ ਪਾਲਿਆ-ਪੋਸਿਆ। ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਸਥਿਤ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ਵਿੱਚ 60–65 ਹਜ਼ਾਰ ਰੁਪਏ ਖਰਚ ਹੋ ਗਏ। ਇੱਕ ਡਰਾਈਵਰ ਦੀ ਸੀਮਿਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ।

ਗੁਰਪਿੰਦਰ ਦੇ ਮਨ ਵਿੱਚ ਇੱਕੋ ਸਵਾਲ ਸੀ—“ਮਾਂ ਨੂੰ ਕਿਵੇਂ ਬਚਾਵਾਂ?” ਕਰਜ਼ਾ ਲੈਣ ਦੀ ਨੌਬਤ ਵੀ ਆ ਗਈ ਸੀ। ਓਦੋਂ , ਜਿਵੇਂ ਹਨੇਰੇ ਵਿੱਚ ਇੱਕ ਰੌਸ਼ਨੀ ਦੀ ਕਿਰਨ ਆਈ। ਹਸਪਤਾਲ ਵਿੱਚ ਹੀ ਇੱਕ ਅਣਜਾਣ ਵਿਅਕਤੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਦੱਸਿਆ।

ਉਮੀਦ ਦੀ ਨਵੀਂ ਡੋਰ ਫੜ੍ਹਦੇ ਹੋਏ ਗੁਰਪਿੰਦਰ ਨੇ ਉੱਥੇ ਹੀ ਰਜਿਸਟ੍ਰੇਸ਼ਨ ਕਰਵਾ ਲਿਆ। ਕੁਝ ਸਮੇਂ ਵਿੱਚ ਹੀ ਉਸ ਦੇ ਮੋਬਾਈਲ ’ਤੇ ਮੈਸੇਜ ਆ ਗਿਆ ਅਤੇ ਸਮਾਰਟ ਕਾਰਡ ਬਣ ਗਿਆ। ਇਸ ਤੋਂ ਬਾਅਦ ਜੋ ਹੋਇਆ, ਉਹ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ। ਲੱਖਾਂ ਰੁਪਏ ਦਾ ਇਲਾਜ—ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ, ਦਵਾਈਆਂ, ਆਪਰੇਸ਼ਨ, ਆਈਸੀਯੂ, ਵੈਂਟੀਲੇਟਰ ਅਤੇ ਹਸਪਤਾਲ ਵਿੱਚ ਰਹਿਣ-ਖਾਣ ਤੱਕ ਦਾ ਖਰਚ ਸ਼ਾਮਲ ਸੀ—ਸਾਰਾ ਖਰਚ ਸਰਕਾਰ ਨੇ ਝੱਲਿਆ।

ਗੁਰਪਿੰਦਰ ਦੀਆਂ ਅੱਖਾਂ ਭਰ ਆਉਂਦੀਆਂ ਹਨ ਜਦੋਂ ਉਹ ਕਹਿੰਦਾ ਹੈ ,“ਮਾਂ ਤਾਂ ਮਾਂ ਹੁੰਦੀ ਹੈ… ਉਸਨੂੰ ਹਰ ਹਾਲ ਵਿੱਚ ਬਚਾਉਣਾ ਸੀ। ਪੈਸੇ ਨਹੀਂ ਸਨ, ਪਰ ਰੱਬ ਨੇ ਇਸ ਯੋਜਨਾ ਦੇ ਰੂਪ ਵਿੱਚ ਰਸਤਾ ਵਿਖਾ ਦਿੱਤਾ।” ਡਾਕਟਰਾਂ ਲਈ ਵੀ ਇਹ ਕੇਸ ਚੁਣੌਤੀਪੂਰਨ ਸੀ। ਕੈਂਸਰ ਬੱਚੇਦਾਨੀ ਤੋਂ ਵੱਧ ਕੇ ਲੀਵਰ ਅਤੇ ਫੇਫੜਿਆਂ ਤੱਕ ਫੈਲ ਗਿਆ ਸੀ। ਪਹਿਲਾਂ ਤਿੰਨ ਵਾਰ ਕੀਮੋਥੈਰੇਪੀ ਦਿੱਤੀ ਗਈ, ਪਰ ਸਰੀਰ ਕਮਜ਼ੋਰ ਹੋਣ ਕਰਕੇ ਸਾਈਡ ਇਫੈਕਟ ਸਾਹਮਣੇ ਆਏ। ਫਿਰ ਹੌਲੀ-ਹੌਲੀ ਡੋਜ਼ ਘੱਟ ਕਰਕੇ ਨੌ ਵਾਰ ਹੋਰ ਕੀਮੋਥੈਰੇਪੀ ਦਿੱਤੀ ਗਈ।

ਇਲਾਜ ਤੋਂ ਬਾਅਦ ਟਿਊਮਰ ਇੱਕ ਥਾਂ ’ਤੇ ਸਿਮਟ ਗਿਆ ਅਤੇ ਡਾਕਟਰਾਂ ਨੇ ਲਗਭਗ ਅੱਠ ਘੰਟੇ ਲੰਬਾ ਆਪਰੇਸ਼ਨ ਕਰਕੇ ਉਸਨੂੰ ਕੱਢ ਦਿੱਤਾ। 35 ਤੋਂ 40 ਟਾਂਕਿਆਂ ਨਾਲ ਮਾਂ ਨੇ ਦਰਦ ਸਹਿੰਦੇ ਹੋਏ ਵੀ ਜ਼ਿੰਦਗੀ ਦੀ ਡੋਰ ਫੜ੍ਹੀ ਰੱਖੀ। ਮਾਂ ਆਪਰੇਸ਼ਨ ਤੋਂ ਬਾਅਦ ਦੋ-ਤਿੰਨ ਦਿਨਾਂ ਲਈ ਆਈਸੀਯੂ ਵਿੱਚ ਅਤੇ ਵੈਂਟੀਲੇਟਰ ’ਤੇ ਰਹੀ, ਫਿਰ ਉਹਨਾਂ ਨੂੰ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ।

ਗੁਰਪਿੰਦਰ ਹਰ ਵੇਲੇ ਮਾਂ ਦੇ ਕੋਲ ਬੈਠਾ ਰਹਿੰਦਾ —ਕਦੇ ਦਵਾਈ ਦਿੰਦਾ, ਕਦੇ ਸਿਰ ਸਹਿਲਾਉਂਦਾ। ਅੱਠ ਦਿਨ ਹਸਪਤਾਲ ਵਿੱਚ ਬਿਤਾਉਣ ਤੋਂ ਬਾਅਦ ਜਦੋਂ ਮਾਂ ਦੀ ਹਾਲਤ ਸੁਧਰਨ ਲੱਗੀ, ਤਾਂ ਜਿਵੇਂ ਉਨ੍ਹਾਂ ਦੀ ਦੁਨੀਆ ਵਾਪਸ ਆ ਗਈ। ਗਲੇ ਇਲਾਜ ਅਤੇ ਜਾਂਚ ਲਈ ਉਹ ਮੁੱਲਾਂਪੁਰ ਸਥਿਤ ਹਸਪਤਾਲ ਵਿੱਚ ਫਾਲੋਅਪ ਲਈ ਜਾਣਗੇ। ਕੁੱਝ ਦਵਾਈਆਂ ਜੋ ਹਸਪਤਾਲ ਵਿੱਚ ਉਪਲੱਬਧ ਨਹੀਂ ਸਨ, ਉਹਨਾਂ ਦਾ ਖਰਚ ਗੁਰਪਿੰਦਰ ਨੇ ਆਪ ਉਠਾਇਆ, ਪਰ ਬਾਕੀ ਸਾਰਾ ਇਲਾਜ ਯੋਜਨਾ ਅਧੀਨ ਮੁਫ਼ਤ ਹੋਇਆ।

ਹਸਪਤਾਲ ਵਿੱਚ ਗਾਇਨੇਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਕ, ਇਸ ਸਰਜਰੀ ਉੱਤੇ ਦਵਾਈਆਂ ਨੂੰ ਮਿਲਾ ਕੇ 8 ਲੱਖ

ਰੁਪਏ ਤੋਂ ਵਧੇਰੇ ਦਾ ਖਰਚ ਹੋਇਆ ਹੈ l

ਦੋ ਬੱਚਿਆਂ ਦੇ ਪਿਤਾ ਅਤੇ ਇੱਕ ਸਧਾਰਨ ਡਰਾਈਵਰ ਗੁਰਪਿੰਦਰ ਲਈ ਇਹ ਰਾਹਤ ਸ਼ਬਦਾਂ ਤੋਂ ਪਰੇ ਹੈ। ਉਹ ਕਹਿੰਦਾ ਹੈ,“ਹੁਣ ਸੁਕੂਨ ਹੈ ਕਿ ਮਾਂ ਬਿਨਾਂ ਇਲਾਜ ਦੇ ਨਹੀਂ ਮਰੇਗੀ… ਸਰਕਾਰ ਨੇ ਸਾਨੂੰ ਉਮੀਦ ਦਿੱਤੀ ਹੈ।”

ਇਹ ਸਿਰਫ਼ ਇਲਾਜ ਦੀ ਕਹਾਣੀ ਨਹੀਂ, ਸਗੋਂ ਇੱਕ ਪੁੱਤਰ ਦੇ ਸੰਘਰਸ਼,ਮਾਂ ਲਈ ਪਿਆਰ ਅਤੇ ਇੱਕ ਅਜਿਹੀ ਯੋਜਨਾ ਦੀ ਕਹਾਣੀ ਹੈ; ਜਿਸ ਨੇ ਮੁਸ਼ਕਲ ਵੇਲੇ ਵਿੱਚ ਸਹਾਰਾ ਬਣ ਕੇ ਇੱਕ ਪਰਿਵਾਰ ਨੂੰ ਟੁੱਟਣ ਤੋਂ ਬਚਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...