November 14, 2026, 8:39 pm
----------- Advertisement -----------
HomeNewsBreaking Newsਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

Published on

----------- Advertisement -----------

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ‘ਚ ਲੂ (Heat Wave) ਦੇ ਨਾਲ-ਨਾਲ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ।

ਲੂ ਦੇ ਅਲਰਟ ਦੇ ਚੱਲਦੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਪਬਲਿਕ ਐਡਵਾਈਜਰੀ ਜਾਰੀ ਕੀਤੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਲੂ ਦੇ ਹਾਲਾਤਾਂ ‘ਚ ਆਪਣਾ ਕਿਸ ਤਰੀਕੇ ਨਾਲ ਖਿਆਲ ਰੱਖਣਾ ਹੈ।

ਲੂ ਤੋਂ ਬਚਣ ਲਈ ਕੀ ਕਰਨਾ ਹੈ?

ਖਾਣ-ਪੀਣ ਦਾ ਧਿਆਨ

ਵਾਰ-ਵਾਰ ਪਾਣੀ ਪੀਓ, ਭਾਵੇਂ ਤੁਹਾਨੂੰ ਪਿਆਸ ਨਾ ਵੀ ਹੋਵੇ ਤਾਂ ਵੀ ਪਾਣੀ ਪੀਂਦੇ ਰਹੋ।

ਯਾਤਰਾ ਕਰਦੇ ਸਮੇਂ ਪੀਣ ਵਾਲਾ ਪਾਣੀ ਆਪਣੇ ਨਾਲ ਰੱਖੋ।

ਤਰਜੀਹੀ ਤੌਰ ‘ਤੇ ਪਾਣੀ, ਨਿੰਬੂ ਪਾਣੀ (ਨਿੰਬੂ ਪਾਣੀ), ਲੱਸੀ, ਛਾਛ, ਜਲਜੀਰਾ, ਆਮ ਪੰਨਾ, ਨਾਰੀਅਲ ਪਾਣੀ ਜਾਂ ਹੋਰ ਸਥਾਨਕ ਤੌਰ ‘ਤੇ ਉਪਲਬਧ ਕੁਦਰਤੀ ਪੀਣ ਵਾਲੇ ਪਦਾਰਥ ਲਓ।

ਤਰਬੂਜ, ਖਰਬੂਜ਼ਾ, ਖੀਰਾ, ਸੰਤਰਾ, ਸਲਾਦ ਆਦਿ ਵਰਗੇ ਮੌਸਮੀ ਫਲ ਤੇ ਸਬਜ਼ੀਆਂ ਖਾਓ।

ਢੱਕੇ ਰਹੋ

ਸੂਰਜ ਦੇ ਸਿੱਧੇ ਸੰਪਰਕ ਤੋਂ ਬਚੋ।

ਚੰਗੀ ਤਰ੍ਹਾਂ ਹਵਾਦਾਰ ਤੇ ਠੰਢੀਆਂ ਥਾਵਾਂ ‘ਤੇ ਘਰ ਦੇ ਅੰਦਰ ਰਹੋ।

ਪਤਲੇ ਢਿੱਲੇ, ਸੂਤੀ ਕੱਪੜੇ ਪਹਿਨੋ ਤਰਜੀਹੀ ਤੌਰ ‘ਤੇ ਹਲਕੇ ਰੰਗ ਦੇ ਕੱਪੜੇ ਪਹਿਨੋ।

ਆਪਣਾ ਸਿਰ ਢੱਕੋ। ਛੱਤਰੀ, ਟੋਪੀ ਆਦਿ ਦੀ ਵਰਤੋਂ ਕਰੋ।

ਧੁੱਪ ‘ਚ ਬਾਹਰ ਜਾਂਦੇ ਸਮੇਂ ਜੁੱਤੇ ਪਹਿਨੋ।

ਦਿਨ ਵੇਲੇ ਆਪਣੇ ਘਰ ਦੀਆਂ ਖਿੜਕੀਆਂ ਤੇ ਪਰਦੇ ਬੰਦ ਰੱਖੋ ਤੇ ਰਾਤ ਨੂੰ ਉਨ੍ਹਾਂ ਨੂੰ ਖੋਲ੍ਹੋ।

ਇਨ੍ਹਾਂ ਲੋਕਾਂ ਦੀ ਸਿਹਤ ਸੰਭਾਲ ਕਰੋ

ਬੱਚੇ ਤੇ ਛੋਟੇ ਬੱਚੇ

ਗਰਭਵਤੀ ਔਰਤਾਂ

ਬਾਹਰ ਕੰਮ ਕਰਨ ਵਾਲੇ ਲੋਕ।

ਮਾਨਸਿਕ ਬਿਮਾਰੀ ਵਾਲੇ ਲੋਕ।

ਉਹ ਲੋਕ ਜੋ ਸਰੀਰਕ ਤੌਰ ‘ਤੇ ਬਿਮਾਰ ਹਨ, ਖਾਸ ਕਰਕੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲੇ।

ਬਜ਼ੁਰਗ ਜਾਂ ਬਿਮਾਰ ਲੋਕ ਜੋ ਇਕੱਲੇ ਰਹਿੰਦੇ ਹਨ।

ਕੀ ਨਹੀਂ ਕਰਨਾ ਹੈ?

ਜਦੋਂ ਤੱਕ ਜ਼ਰੂਰੀ ਨਾ ਹੋਵੇ ਧੁੱਪ ‘ਚ ਬਾਹਰ ਨਾ ਨਿਕਲੋ।

ਦੁਪਹਿਰ ਨੂੰ ਬਾਹਰ ਸਖ਼ਤ ਗਤੀਵਿਧੀਆਂ ਤੋਂ ਬਚੋ।

ਸ਼ਰਾਬ, ਚਾਹ, ਕੌਫੀ ਤੇ ਕਾਰਬੋਨੇਟਿਡ ਸਾਫਟ ਡਰਿੰਕਸ ਜਾਂ ਵੱਡੀ ਮਾਤਰਾ ‘ਚ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਬਚੋ, ਕਿਉਂਕਿ ਇਹ ਸਰੀਰ ਦੇ ਤਰਲ ਪਦਾਰਥਾਂ ਦਾ ਨੁਕਸਾਨ ਕਰਦੇ ਹਨ ਜਾਂ ਪੇਟ ‘ਚ ਕੜਵੱਲ ਦਾ ਕਾਰਨ ਬਣ ਸਕਦੇ ਹਨ।

ਬਾਸੀ ਭੋਜਨ ਨਾ ਖਾਓ।

ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ‘ਚ ਨਾ ਛੱਡੋ।

21, 22 ਤੇ 23 ਅਪ੍ਰੈਲ ਨੂੰ ਯੈਲੋ ਅਲਰਟ

21 ਅਪ੍ਰੈਲ- ਮੌਸਮ ਵਿਗਿਆਨ ਕੇਂਦਰ ਵੱਲੋਂ ਸੰਗਰੂਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਯਾਨੀ ਕਿ ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

22 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

23 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਚ ਗਰਮ ਰਾਤ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...