April 24, 2026, 3:41 pm
----------- Advertisement -----------
HomeNewsBreaking News‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

ਮੁਹਿੰਮ ਵਿੱਚ ਜਨਤਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...