November 14, 2026, 6:30 pm
----------- Advertisement -----------
HomeNewsBreaking Newsਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

Published on

----------- Advertisement -----------

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ ਆਫ਼ ਪੰਜਾਬ” ‘ਤੇ ਪਾਬੰਦੀ ਲਗਾ ਦਿੱਤੀ  ਭਾਰਤ ਸਰਕਾਰ ਨੇ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ ਸਿਰੀਜ਼ ਰਿਲੀਜ਼ ਹੋਣ ਜਾ ਰਹੀ ਸੀ। ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਸ ਉੱਪਰ ਸਵਾਲ ਖੜੇ ਕਰ ਚੁੱਕੇ ਹਨ ਜਦਕਿ ਪੰਜਾਬ ਪੁਲਿਸ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਉੱਪਰ ਰੋਕ ਲਗਾਉਣ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ।

ਬੀਤੇ ਦਿਨੀਂ ਰਾਜਾ ਵੜਿੰਗ ਤੇ ਪੰਜਾਬ ਪੁਲਿਸ ਨੇ ਕੀਤੀ ਸੀ ਰੋਕ ਲਗਾਉਣ ਦੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਜਿਹੀਆਂ ਫਿਲਮਾਂ ਜਾਂ ਸੀਰੀਜ਼, ਜੋ ਅਪਰਾਧੀਆਂ ਅਤੇ ਗੈਂਗਸਟਰਾਂ ਦਾ ਗੁਣਗਾਨ ਕਰਦੀਆਂ ਹਨ, ਉਨ੍ਹਾਂ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ। ਵੜਿੰਗ ਨੇ ਦਲੀਲ ਦਿੱਤੀ ਸੀ ਕਿ ਇਸ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਗਲਤ ਰਾਹ ‘ਤੇ ਪੈ ਸਕਦੀ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।

ਅਦਾਲਤ ਵਿੱਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਸੂਬਾ ਸਰਕਾਰ ਦੀਆਂ ਚਿੰਤਾਵਾਂ ‘ਤੇ ਗੌਰ ਕਰਦਿਆਂ ਸਰਕਾਰ ਨੇ 27 ਅਪ੍ਰੈਲ ਨੂੰ ਓਟੀਟੀ (OTT) ਪਲੇਟਫਾਰਮ ‘ਤੇ ਰਿਲੀਜ਼ ਹੋਣ ਵਾਲੀ ਇਸ ਸੀਰੀਜ਼ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਕੇਂਦਰ ਨੂੰ ਪੱਤਰ ਲਿਖ ਕੇ ਇਸ ਡਾਕੂਮੈਂਟਰੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਗੈਂਗਸਟਰਾਂ ਨੂੰ ‘ਹੀਰੋ’ ਵਜੋਂ ਪੇਸ਼ ਕਰਨ ਵਾਲੀ ਸਮੱਗਰੀ ਸਮਾਜਿਕ ਸਾਂਝ ਲਈ ਘਾਤਕ ਸਿੱਧ ਹੁੰਦੀ ਹੈ। ਹਾਈਕੋਰਟ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਰਿਕਾਰਡ ‘ਤੇ ਲਿਆ ਹੈ। ਕਾਨੂੰਨੀ ਮਾਹਿਰਾਂ ਅਨੁਸਾਰ, ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਨੂੰ ਜਨਤਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਫੈਸਲੇ ਨੂੰ ਗੈਂਗਸਟਰ ਕਲਚਰ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਜਤਾਈ ਗਈ ਚਿੰਤਾ ਅਤੇ ਕੀਤੀ ਗਈ ਮੰਗ ਤੋਂ ਬਾਅਦ ਲਿਆ ਗਿਆ ਹੈ।

27 ਅਪ੍ਰੈਲ ਨੂੰ OTT ’ਤੇ ਹੋਣੀ ਸੀ ਰੀਲੀਜ਼

ਇਹ ਡਾਕੂਮੈਂਟਰੀ ਸੀਰੀਜ਼ ਆਉਣ ਵਾਲੀ 27 ਅਪ੍ਰੈਲ ਨੂੰ ਇੱਕ ਪ੍ਰਮੁੱਖ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਣੀ ਸੀ। ਦੂਜੇ ਪਾਸੇ, ਲਾਰੈਂਸ ਦੇ ਪਰਿਵਾਰ ਨੇ ਵੀ ਇਸ ਲੜੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਲੜੀ ਦੀ ਸਮੱਗਰੀ, ਨਿਰਮਾਣ ਪ੍ਰਕਿਰਿਆ ਅਤੇ ਰਿਲੀਜ਼ ਦੇ ਸਮੇਂ ‘ਤੇ ਸਵਾਲ ਉਠਾਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...