April 24, 2026, 3:38 pm
----------- Advertisement -----------
HomeNewsBreaking Newsਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

Published on

----------- Advertisement -----------

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ ਤਹਿਤ ਮਕਾਨਾਂ ਦੀ ਸੂਚੀ ਅਤੇ ਰਿਹਾਇਸ਼ੀ ਗਣਨਾ ਦਾ ਕੰਮ 15 ਮਈ 2026 ਤੋਂ ਸ਼ੁਰੂ ਹੋ ਕੇ 13 ਜੂਨ 2026 ਤੱਕ ਚੱਲੇਗਾ। 

ਲੋਕਲ ਬਾਡੀ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਮਰਦਮਸ਼ੁਮਾਰੀ ਨਿਰਦੇਸ਼ਕ ਨਵਜੋਤ ਖੋਸਾ ਨੇ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖ਼ੁਦ ਆਨਲਾਈਨ ਜਾਣਕਾਰੀ ਭਰ ਸਕਣਗੇ, ਜਿਸ ਨੂੰ ‘ਸਵੈ-ਗਣਨਾ’ (Self-Enumeration) ਦਾ ਨਾਂ ਦਿੱਤਾ ਗਿਆ ਹੈ।

ਪਹਿਲੀ ਵਾਰ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ

ਇਹ ਦੇਸ਼ ਦੀ ਪਹਿਲੀ ਡਿਜੀਟਲ ਮਰਦਮਸ਼ੁਮਾਰੀ ਹੋਵੇਗੀ, ਜਿਸ ਵਿੱਚ ਡੇਟਾ ਇਕੱਠਾ ਕਰਨ ਲਈ ਮੋਬਾਈਲ ਐਪ ਅਤੇ ਡਿਜੀਟਲ ਮੈਪਿੰਗ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ ਕਰਮਚਾਰੀ ਘਰ ਦੀ ਸਥਿਤੀ, ਬਿਜਲੀ-ਪਾਣੀ ਦੀ ਸਹੂਲਤ, ਵਾਹਨ ਅਤੇ ਹੋਰ ਸਾਧਨਾਂ ਨਾਲ ਜੁੜੇ ਕੁੱਲ 33 ਸਵਾਲ ਪੁੱਛਣਗੇ। ਅਸਲ ਜਨਸੰਖਿਆ ਦੀ ਗਿਣਤੀ ਦਾ ਦੂਜਾ ਪੜਾਅ 9 ਫਰਵਰੀ 2027 ਤੋਂ ਸ਼ੁਰੂ ਹੋਵੇਗਾ।

67,000 ਕਰਮਚਾਰੀਆਂ ਦੀ ਹੋਈ ਨਿਯੁਕਤੀ

ਇਸ ਕਾਰਜ ਲਈ ਪੰਜਾਬ ਵਿੱਚ ਲਗਭਗ 67,000 ਐਨਿਊਮਰੇਟਰ (ਗਣਨਾਕਾਰ) ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ ਸਕੂਲ ਅਧਿਆਪਕ, ਕਲਰਕ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀ ਸ਼ਾਮਲ ਹਨ। ਇੱਕ ਐਨਿਊਮਰੇਟਰ ਨੂੰ ਲਗਭਗ 700 ਤੋਂ 800 ਲੋਕਾਂ ਦਾ ਡੇਟਾ ਇਕੱਠਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸਾਵਧਾਨੀਆਂ ਅਤੇ ਹਦਾਇਤਾਂ

ਪ੍ਰਸ਼ਾਸਨ ਨੇ ਸਵੈ-ਗਣਨਾ ਕਰਨ ਵਾਲੇ ਲੋਕਾਂ ਲਈ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ:

ਪੋਰਟਲ ਦਾ ਸਮਾਂ: ਸਵੈ-ਗਣਨਾ ਵਾਲਾ ਪੋਰਟਲ ਸਵੇਰੇ 6 ਵਜੇ ਤੋਂ ਰਾਤ 12 ਵਜੇ ਤੱਕ ਹੀ ਸਰਗਰਮ ਰਹੇਗਾ।

ਗੁਪਤ ਜਾਣਕਾਰੀ: ਆਪਣਾ ਲੌਗਇਨ OTP ਕਿਸੇ ਨਾਲ ਸਾਂਝਾ ਨਾ ਕਰੋ। ਧਿਆਨ ਰਹੇ ਕਿ ਇਸ ਪ੍ਰਕਿਰਿਆ ਲਈ ਬੈਂਕ ਡਿਟੇਲ ਜਾਂ ਪੈਨ ਕਾਰਡ ਵਰਗੇ ਸੰਵੇਦਨਸ਼ੀਲ ਦਸਤਾਵੇਜ਼ਾਂ ਦੀ ਲੋੜ ਨਹੀਂ ਹੈ।

ਸਹੀ ਜਾਣਕਾਰੀ: ਪਰਿਵਾਰ ਦੇ ਮੁਖੀ ਦਾ ਨਾਂ ਸਹੀ ਭਰੋ ਅਤੇ ਆਪਣੀ ਲੋਕੇਸ਼ਨ ਮੈਪ ’ਤੇ ਬਿਲਕੁਲ ਸਹੀ ਚੁਣੋ।

ਸਫਲਤਾ ਸੰਦੇਸ਼: ਪ੍ਰਕਿਰਿਆ ਤਦ ਹੀ ਮੁਕੰਮਲ ਮੰਨੀ ਜਾਵੇਗੀ ਜਦੋਂ ਸਕ੍ਰੀਨ ’ਤੇ SE ID ਦੇ ਨਾਲ ਸਫ਼ਲਤਾ ਦਾ ਸੰਦੇਸ਼ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...