April 26, 2026, 10:01 pm
----------- Advertisement -----------
HomeNewsBreaking Newsਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

Published on

----------- Advertisement -----------

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ 30 ਅਪ੍ਰੈਲ ਤੱਕ ਸਕੂਲ ਬੰਦ ਰਹਿਣਗੇ।

ਵਧਦੇ ਤਾਪਮਾਨ ਤੇ ਭਿਆਨਕ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਛੁੱਟੀਆਂ ਐਲਾਨ ਦਿੱਤੀਆਂ ਹਨ। ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਨਰਸਰੀ ਤੋਂ 8ਵੀਂ ਜਮਾਤ ਦੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ, ਨਿੱਜੀ ਸਕੂਲਾਂ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ। ਇਹ ਹੁਕਮ ਭੋਪਾਲ ਦੇ ਸਾਰੇ ਸਰਕਾਰੀ ਤੇ ਨਿੱਜੀ, CBSE, ICSE ਸਕੂਲਾਂ ਲਈ ਲਾਗੂ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਵਿਦਿਆਰਥੀਆਂ ਲਈ ਛੁੱਟੀ ਹੋਵੇਗੀ ਪਰ ਅਧਿਆਪਕ ਸਕੂਲ ਵਿਚ ਹਾਜ਼ਰ ਰਹਿਣਗੇ। ਮੱਧ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਲੂ ਦਾ ਅਲਰਟ ਜਾਰੀ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ।ਜਿਲ੍ਹਾ ਮੈਜਿਸਟ੍ਰੇਟ ਨੇ ਇਸ ਛੁੱਟੀ ਸਬੰਧੀ ਹੁਕਮ ਵੀ ਜਾਰੀ ਕੀਤਾ ਹੈ। ਇਹ ਹੁਕਮ ਲਗਾਤਾਰ ਵਧਦੇ ਤਾਪਮਾਨ ਕਰਕੇ ਵਿਦਿਆਰਥੀਆਂ ਦੀ ਸਿਹਤ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵਧਦੀ ਗਰਮੀ ਤੋਂ ਬਚਾਇਆ ਜਾ ਸਕੇ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਮਾਪਿਆਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਉਹ ਬਿਨਾਂ ਵਜ੍ਹਾ ਬੱਚਿਆਂ ਨੂੰ ਘਰੋਂ ਬਾਹਰ ਨਾ ਭੇਜਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...