November 14, 2026, 4:33 pm
----------- Advertisement -----------
HomeNewsBreaking Newsਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

Published on

----------- Advertisement -----------

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ।

ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ ‘ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੇ ਜ਼ਮੀਨ ਨਾਲ ਜੁੜੇ ਖਿਡਾਰੀਆਂ ਦੇ ਆਉਣ ਨਾਲ ਪਾਰਟੀ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ।

ਦੂਜੇ ਪਾਸੇ ਪਹਿਲਵਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਸੰਕਲਪ ਲਿਆ ਕਿ ਉਹ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਜਨਹਿੱਤ ਦੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...