April 30, 2026, 7:30 pm
----------- Advertisement -----------
HomeNewsBreaking Newsਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

Published on

----------- Advertisement -----------

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ‘ਚ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਅਸ਼ੀਸ਼ ਚਾਵਲਾ ਨੇ ਦੱਸਿਆ ਕਿ, ਨਵੇਂ ਆਦੇਸ਼ਾਂ ਦੇ ਤਹਿਤ, ਸ਼ਹਿਰੀ ਖੇਤਰਾਂ ‘ਚ ਸਕੂਲਾਂ ਤੋਂ 50 ਮੀਟਰ ਤੇ ਪੇਂਡੂ ਖੇਤਰਾਂ ਵਿੱਚ 100 ਮੀਟਰ ਦੇ ਘੇਰੇ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਦਾ ਉਦੇਸ਼ ਬੱਚਿਆਂ ਤੱਕ ਅਜਿਹੇ ਪੀਣ ਵਾਲੇ ਪਦਾਰਥਾਂ ਦੀ ਪਹੁੰਚ ਸੀਮਤ ਕਰਨਾ ਹੈ ਤੇ ਉਨ੍ਹਾਂ ਨੂੰ ਨੁਕਸਾਨਦੇਹ ਪੀਣ ਵਾਲੇ ਪਦਾਰਥਾਂ ਤੋਂ ਬਚਾਉਣਾ ਦੇ ਉਦੇਸ਼ ਹੈ।

ਅਧਿਕਾਰੀ ਨੇ ਦੱਸਿਆ ਕਿ ਐਨਰਜੀ ਡਰਿੰਕਸ ‘ਚ ਕੈਫੀਨ ਦੀ ਭਾਰੀ ਮਾਤਰਾ ਤੇ ਹੋਰ ਉਤੇਜਕ ਤੱਤ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਿਹਤ ‘ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਪੀਣ ਵਾਲੇ ਪਦਾਰਥਾਂ ਦੇ ਸੇਵਨ ਨਾਲ ਬੱਚਿਆਂ ‘ਚ ਦਿਲ ਨਾਲ ਸਬੰਧਤ ਸਮੱਸਿਆਵਾਂ, ਨੀਂਦ ਦੀ ਕਮੀ, ਚਿੰਤਾ, ਘਬਰਾਹਟ ਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਸਿਹਤ ਵਿਭਾਗ ਨੇ ਸਾਰੇ ਦੁਕਾਨਦਾਰਾਂ, ਵਿਕਰੇਤਾਵਾਂ ਤੇ ਖਾਣ-ਪੀਣ ਵਾਲੇ ਕਾਰੋਬਾਰ ਸੰਚਾਲਕਾਂ ਨੂੰ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਸਕੂਲਾਂ ਦੇ ਆਲੇ-ਦੁਆਲੇ ਨਿਰਧਾਰਤ ਜ਼ੋਨਾਂ ‘ਚ ਐਨਰਜੀ ਡਰਿੰਕਸ ਵੇਚਣ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਅਜਿਹੇ ਪੀਣ ਵਾਲੇ ਪਦਾਰਥਾਂ ਤੋਂ ਦੂਰ ਰੱਖਣ ਤੇ ਬੱਚਿਆਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਿਤ ਕਰਨ।

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰੀਖਣ ਮੁਹਿੰਮਾਂ ਚਲਾਈਆਂ ਜਾਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...