May 1, 2026, 3:53 pm
----------- Advertisement -----------
HomeNewsBreaking Newsਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ...

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਸੰਗਰੂਰ; 30 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।”

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।”

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।”

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...