May 1, 2026, 3:58 pm
----------- Advertisement -----------
HomeNewsBreaking Newsਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

Published on

----------- Advertisement -----------


ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ । ਜੀਟੀ ਰੋਡ ’ਤੇ ਏਵਨ ਪੈਲੇਸ ਦੇ ਨੇੜੇ ਕਾਰ ਵਿੱਚ ਬੈਠੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿੱਝਰ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਗੋਲੀਆਂ ਨਾਲ ਭੁੰਨ ਦਿੱਤਾ। ਇਹ ਕਤਲ ਇਸ ਲਈ ਵੀ ਗੰਭੀਰ ਮੰਨਿਆ ਜਾ ਰਿਹਾ ਹੈ ਕਿਉਂਕਿ ਮ੍ਰਿਤਕ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਮਾਮਲੇ ਦਾ ਮੁੱਖ ਗਵਾਹ ਸੀ । ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।

ਜਦਕਿ ਮ੍ਰਿਤਕ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਮਾਤਾ ਨੇ ਦੁਖੀ ਮਨ ਨਾਲ ਕਿਹਾ ਕਿ ਸਾਡੇ ਪੁੱਤ ਨੂੰ ਪਹਿਲਾਂ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ, ਪਰ ਫਿਰ ਵੀ ਉਸਦੀ ਸੁਰੱਖਿਆ ਲਈ ਕੋਈ ਇੰਤਜ਼ਾਮ ਨਹੀਂ ਕੀਤੇ ਗਏ ਅਤੇ ਅੱਜ ਸਾਡੇ ਘਰ ਦਾ ਚਿਰਾਗ ਬੁੱਝ ਗਿਆ ਹੈ।

ਪਰਿਵਾਰ ਨੇ ਇਲਜ਼ਾਮ ਲਗਾਇਕ ਕਿ ਜੇਕਰ ਸਮੇਂ ਗੋਪੀ ਨਿੱਝਰ ਨੂੰ ਸੁਰੱਖਿਆ ਦਿੱਤੀ ਗਈ ਹੁੰਦੀ ਤਾਂ ਇਹ ਹਾਦਸਾ ਟਲ ਸਕਦਾ ਸੀ । “ਸਾਨੂੰ ਸਿਰਫ਼ ਇਨਸਾਫ਼ ਚਾਹੀਦਾ ਹੈ। ਜਿਨ੍ਹਾਂ ਨੇ ਇਹ ਕਤਲ ਕੀਤਾ ਹੈ, ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ,” ਮਾਤਾ ਨੇ ਰੋਂਦੇ ਹੋਈ ਨੇ ਇਹ ਗੱਲਾਂ ਆਖੀਆਂ। 
ਪਰਿਵਾਰ ਦੇ ਹੋਰ ਮੈਂਬਰਾਂ ਅਤੇ ਨਜ਼ਦੀਕੀ ਦੋਸਤਾਂ ਨੇ ਵੀ ਦੱਸਿਆ ਕਿ ਗੋਪੀ ਨਿੱਝਰ ਪਹਿਲਾਂ ਵੀ ਹਮਲੇ ਦਾ ਸ਼ਿਕਾਰ ਹੋ ਚੁੱਕਾ ਸੀ ਅਤੇ ਲਗਾਤਾਰ ਡਰ ਦੇ ਸਾਏ ਹੇਠ ਜੀ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਗਵਾਹਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦੁੱਖ ਨਾ ਸਹਿਣਾ ਪਵੇ। ਇਸ ਕਤਲ ਤੋਂ ਬਾਅਦ ਢਿੱਲਵਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਲੋਕ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਦਿਨ-ਦਿਹਾੜੇ ਜਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਦੀਆਂ ਵਾਰਦਾਤਾਂ ਹੋਣਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨੇ ਚਾਹੀਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਅਤੇ ਕੜੀ ਕਾਰਵਾਈ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...