May 2, 2026, 12:26 pm
----------- Advertisement -----------
HomeNewsBreaking Newsਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

Published on

----------- Advertisement -----------

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਹੈ, ਜਦਕਿ ਦੂਜਾ ਇੱਕ ਔਰਤ ਦੇ ਸ਼ੋਸ਼ਣ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਦੇ ਅਨੁਸਾਰ, ਇਹ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਹੇਠ ਦਰਜ ਕੀਤੇ ਗਏ ਹਨ, ਜਿਸ ਕਾਰਨ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ।

ਖ਼ਬਰਾਂ ਮੁਤਾਬਕ, ਪੰਜਾਬ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਸੰਦੀਪ ਪਾਠਕ ਆਪਣਾ ਦਿੱਲੀ ਵਾਲਾ ਨਿਵਾਸ ਛੱਡ ਕੇ ਚਲੇ ਗਏ ਸਨ। ਜਦੋਂ ਮੀਡੀਆ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਹ ਜਲਦੀ ਵਿੱਚ ਆਪਣੀ ਕਾਰ ਵਿੱਚ ਬੈਠ ਕੇ ਉਥੋਂ ਰਵਾਨਾ ਹੋ ਗਏ। ਇਸ ਦਰਮਿਆਨ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੇ ਦਿੱਲੀ ਸਥਿਤ ਘਰ ਤੱਕ ਪਹੁੰਚ ਚੁੱਕੀ ਹੈ ਅਤੇ ਉਨ੍ਹਾਂ ਦੀ ਤਲਾਸ਼ ਜਾਰੀ ਹੈ। ਹਾਲਾਂਕਿ, ਇਸ ਮਾਮਲੇ ‘ਤੇ ਪੰਜਾਬ ਪੁਲਿਸ ਜਾਂ ਸਰਕਾਰੀ ਪੱਖ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੰਦੀਪ ਪਾਠਕ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। 25 ਅਪ੍ਰੈਲ ਨੂੰ ਉਹ ਰਾਘਵ ਚੱਢਾ ਅਤੇ ਅਸ਼ੋਕ ਮਿੱਤਲ ਦੇ ਨਾਲ ਭਾਜਪਾ ਵਿੱਚ ਗਏ ਸਨ। ਇਸ ਤੋਂ ਪਹਿਲਾਂ ਵੀ ‘ਆਪ’ ਸਰਕਾਰ ਵੱਲੋਂ ਪਾਰਟੀ ਛੱਡਣ ਵਾਲੇ ਇੱਕ ਹੋਰ ਸੰਸਦ ਮੈਂਬਰ ਰਾਜਿੰਦਰ ਗੁਪਤਾ ਨਾਲ ਸੰਬੰਧਿਤ ਟ੍ਰਾਈਡੈਂਟ ਫੈਕਟਰੀ ‘ਤੇ ਛਾਪੇਮਾਰੀ ਕੀਤੀ ਗਈ ਸੀ, ਜਿਸ ਨਾਲ ਰਾਜਨੀਤਿਕ ਮਾਹੌਲ ਹੋਰ ਵੀ ਗਰਮਾਇਆ ਹੋਇਆ ਹੈ।

ਇਹ ਸਿਰਫ਼ ਇਕ ਕੇਸ ਨਹੀਂ—ਇਹ ਡਰ , ਘਬਰਾਹਟ ਤੇ ਬਦਲਾਖ਼ੋਰੀ ਦੀ ਰਾਜਨੀਤੀ ਹੈ – ਅਸ਼ਵਨੀ ਸ਼ਰਮਾ 

ਇਸ ਮਾਮਲੇ ਨੂੰ ਲੈ ਕੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਹੀਂ, ਹੁਣ ਸਿਆਸੀ ਬਦਲਾਖ਼ੋਰੀ ਦਾ ਹੁਕਮ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਡਰ ਆਇਆ ਸਾਹਮਣੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...