May 11, 2026, 8:39 pm
----------- Advertisement -----------
HomeNewsBreaking Newsਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ, ਆਪਰੇਸ਼ਨ ਸਿੰਦੂਰ ਦੀ ਬਰਸੀ ਨੂੰ ਲੈ ਕੇ...

ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ, ਆਪਰੇਸ਼ਨ ਸਿੰਦੂਰ ਦੀ ਬਰਸੀ ਨੂੰ ਲੈ ਕੇ ਹੋ ਸਕਦੀ ਹੈ ਨਾਪਾਕ ਕੋਸ਼ਿਸ਼ : ਡੀਜੀਪੀ

Published on

----------- Advertisement -----------

ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋ ਧਮਾਕਿਆਂ ਨੂੰ ਲੈ ਕੇ ਪੁਲਿਸ, ਬੀਐਸਐਫ ਅਤੇ ਐਨਆਈਏ ਦੀਆਂ ਟੀਮਾਂ ਲਗਾਤਾਰ ਜਾਂਚ ਵਿੱਚ ਜੂੱਟੀਆਂ ਹੋਈਆਂ ਹਨ। ਇਸ ਵਿਚਾਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਆਈਈਡੀ ਧਮਾਕੇ ਹੋਣ ਦੀ ਗੱਲ ਸਵੀਕਾਰ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਹੋ ਸਕਦਾ ਹੈ ਕਿ ਧਮਾਕਾ ਸੰਭਾਵਿਤ ਤੌਰ ‘ਤੇ ਟਾਈਮਰ ਜਾਂ ਰਿਮੋਟ ਕੰਟਰੋਲ ਨਾਲ ਕੀਤਾ ਗਿਆ ਹੋਵੇ। ਇਸ ਵਿੱਚ ਪਾਕਿਸਤਾਨੀ ਖੁਫੀਆ ਏਜੰਸੀਆਂ ਦਾ ਹੱਥ ਹੈ। ਆਪ੍ਰੇਸ਼ਨ ਸਿੰਦੂਰ ਦੀ ਵਰ੍ਹੇਗੰਢ ਕਰਕੇ ਇਹ ਧਮਾਕੇ ਕੀਤੇ ਗਏ ਹੋ ਸਕਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਧਮਾਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡੀਜੀਪੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਧਮਾਕੇ ਲੋਅ ਇੰਟੈਸਿਟੀ (Low-Intensity Explosion)ਦੇ ਸਨ। ਧਮਾਕੇ ਦੀ ਨੇਚਰ ਕੀ ਸੀ, ਜਾ ਡਿਵਾਇਸ ਫੋਰੇਸਿਕ ਜਾਂਚ ਤੋਂ ਬਾਅਦ ਹੀ ਡਿਟੈਕਟ ਹੋਵੇਗੀ। ਹਾਲੇ ਇਸ ਧਮਾਕੇ ਦੀ ਕਿਸੇ ਨੇ ਨਹੀਂ ਲਈ ਹੈ ਪਰ ਅਸੀਂ ਮੰਨਦੇ ਹਾਂ ਕਿ ਇਸ ਪਿੱਛੇ ਪਾਕਿਸਤਾਨ ਦੀ ਆਈਐਸਆਈ ਦਾ ਨਾਪਾਕ ਹੱਥ ਹੈ। ਪਰ ਅਸੀ ਮੰਨਦੇ ਹਾਂ ਆਪਰੇਸ਼ਨਸ ਸਿੰਦੂਰ ਦੀ ਬਰਸੀ ਹੋਣ ਕਰਕੇ ਪੰਜਾਬ ਨੂੰ ਅਸ਼ਾਂਤ ਕਰਨ ਲਈ ਪਾਕਿਸਤਾਨੀ ਏਜੰਸੀ ਆਈਐਸਆਈ ਦਾ ਹੱਥ ਹੋ ਸਕਦਾ ਹੈ।

ਪ੍ਰੌਕਸੀ ਵਾਰ ਲੜ ਰਿਹਾ ਹੈ ਪੰਜਾਬ – ਡੀਜੀਪੀ

ਡੀਜੀਪੀ ਯਾਦਵ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੇਸ਼ ਦੇ ਪ੍ਰਤੀਨਿਧੀ ਦੇ ਤੌਰ ਤੇ ਪ੍ਰੌਕਸੀ ਵਾਰ ਲੜ ਰਿਹਾ ਹੈ। ਪੰਜਾਬ ਫਰੰਟਲਾਈਨ ਸਟੇਟ ਹੈ, ਜਦਕਿ ਇਹ ਖੁਦ ਅਮਨ ਪਸੰਦ ਸੂਬਾ ਹੈ। ਪਾਕਿਸਤਾਨ ਇਸ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦਾ ਹੈ, ਪਰ ਅਸੀਂ ਉਸ ਦੀਆਂ ਨਾਪਾਕ ਹਰਕਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ। ਅਸੀਂ ਉਨ੍ਹਾਂ ਦੀਆਂ ਗਿੱਦੜ ਭਭਕੀਆਂ ਤੋਂ ਨਹੀਂ ਡਰਦੇ। ਉਨ੍ਹਾਂ ਭਰੋਸਾ ਦਿੱਤਾ ਕਿ ਛੇਤੀ ਹੀ ਇਨ੍ਹਾਂ ਧਮਾਕਿਆਂ ਦੇ ਆਰੋਪੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਨ੍ਹਾਂ ਧਮਾਕਿਆਂ ਨਾਲ ਸਬੰਧਿਤ ਕਈ ਕਲੂਜ਼ ਮਿਲੇ ਹਨ, ਜਿਨ੍ਹਾਂ ਨੂੰ ਹਾਲੇ ਕਿਸੇ ਨਾਲ ਹੀ ਸਾਂਝਾ ਨਹੀਂ ਕੀਤਾ ਜਾ ਸਕਦਾ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਨ੍ਹਾਂ ਬਾਰੇ ਖੁਲਾਸਾ ਕੀਤਾ ਜਾਵੇਗਾ।

ਡੀਜੀਪੀ ਨੇ ਇਹ ਵੀ ਕਿਹਾ ਕਿ ਜਲੰਧਰ ਵਾਲੇ ਧਮਾਕੇ ਦੀ ਜਿੰਮੇਦਾਰੀ ਕਥਿਤ ਤੌਰ ਤੇ ਇੱਕ ਖਾਲ਼ਿਸਤਾਨੀ ਲਿਬਰੇਸ਼ਨ ਆਰਮੀ ਨੇ ਲਈ ਹੈ ਪਰ ਅੰਮ੍ਰਿਤਸਰ ਧਮਾਕੇ ਦੀ ਜਿੰਮੇਦਾਰੀ ਕਿਸੇ ਨੇ ਨਹੀਂ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਾਲ਼ਿਸਤਾਨੀ ਲਿਬਰੇਸ਼ਨ ਆਰਮੀ ਪਾਕਿਸਤਾਨੀ ਏਜੰਸੀ ਆਈਐਸਆਈ ਦੀ ਭਾੜੇ ਦੀ ਟੱਟੂ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੇ ਝਾਂਸੇ ਵਿੱਚ ਨਾ ਆਉਣ।

ਜਲੰਧਰ ਅਤੇ ਅੰਮ੍ਰਿਤਸਰ ‘ਚ ਹੋਏ ਹਨ ਧਮਾਕੇ

ਦੱਸ ਦੇਈਏ ਕਿ ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਇੱਕ ਧਮਾਕਾ ਹੋਇਆ। ਮੰਨਿਆ ਜਾ ਰਿਹਾ ਹੈ ਕਿ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਦੀ ਵਰਤੋਂ ਕੀਤੀ ਗਈ ਸੀ। ਖੁਸ਼ਕਿਸਮਤੀ ਨਾਲ, ਧਮਾਕੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਧਮਾਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਦੌਰਾਨ, ਅੰਮ੍ਰਿਤਸਰ ਵਿੱਚ ਵੀ ਇੱਕ ਫੌਜੀ ਕੈਂਪ ਦੇ ਅੰਦਰ ਵੀ ਗ੍ਰਨੇਡ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਇੱਕ ਕੰਧ ਨਾਲ ਟਕਰਾ ਕੇ ਫਟ ਗਿਆ। ਇਸ ਧਮਾਕੇ ਵਿੱਚ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...

ED ਕਾਰਵਾਈ ‘ਤੇ Hampton Sky Realty ਦਾ ਵੱਡਾ ਬਿਆਨ, ਕਿਹਾ – “ਨਿਰਯਾਤ ਪੂਰੀ ਤਰ੍ਹਾਂ ਅਸਲੀ, ਸੱਚ ਦੀ ਹੋਵੇਗੀ ਜਿੱਤ”

**HAMPTON SKY REALTY LIMITED** (ਪਹਿਲਾਂ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ) **CIN:** L74899DL1987PLC027050 **ਰਜਿਸਟਰਡ ਦਫ਼ਤਰ:** 205, ਦੂਜੀ...