June 28, 2026, 12:19 am
----------- Advertisement -----------
HomeNewsBreaking Newsਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

Published on

----------- Advertisement -----------

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ ਹੈ। ਵਿਦਿਆਰਥੀ ਸੰਗਠਨ “ਸੱਥ” ਨੇ ਸੋਮਵਾਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ, ਕੈਂਪਸ ਵਿੱਚ ਲਗਾਈਆਂ ਗਈਆਂ ਨਵੀਆਂ ਨੇਮ ਪਲੇਟਾਂ ‘ਤੇ ਲਾਲਖ ਮਲ ਦਿੱਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਲਗਾਈਆਂ ਗਈਆਂ ਬਹੁਤ ਸਾਰੀਆਂ ਨਵੀਆਂ ਨੇਮ ਪਲੇਟਾਂ ਵਿੱਚ ਪੰਜਾਬੀ ਭਾਸ਼ਾ ਸ਼ਾਮਲ ਨਹੀਂ ਹੈ।

ਵਿਦਿਆਰਥੀ ਸੰਗਠਨ ਦਾ ਕਹਿਣਾ ਹੈ ਕਿ ਚਾਰ ਦਿਨ ਪਹਿਲਾਂ 7 ਮਈ ਨੂੰ, ਉਨ੍ਹਾਂ ਨੇ ਇਸ ਮਾਮਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਸੰਗਠਨ ਨੇ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਸਾਰੀਆਂ ਨੇਮ ਪਲੇਟਾਂ ‘ਤੇ ਪਹਿਲਾਂ ਪੰਜਾਬੀ ਲਿਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇ ਤੈਅ ਸਮੇਂ ਦੇ ਅੰਦਰ ਕਾਰਵਾਈ ਨਹੀਂ ਕੀਤੀ ਗਈ, ਤਾਂ ਸੰਗਠਨ ਵਿਰੋਧ ਕਰੇਗਾ।

ਸੰਗਠਨ ਮੁਤਾਬਕ ਸਮਾਂ ਸੀਮਾ ਲੰਘ ਜਾਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ, ਵਿਦਿਆਰਥੀ ਸੰਗਠਨ ਦੇ ਵਰਕਰ ਸੋਮਵਾਰ ਨੂੰ ਕੈਂਪਸ ਪਹੁੰਚੇ ਅਤੇ ਨਵੀਆਂ ਨੇਮ ਪਲੇਟਾਂ ‘ਤੇ ਕਾਲਖ ਮਲ ਕੇ ਆਪਣਾ ਵਿਰੋਧ ਪ੍ਰਗਟ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਪੰਜਾਬ ਦੀ ਧਰਤੀ ‘ਤੇ ਸਥਿਤ ਅਤੇ ਪੰਜਾਬ ਦੇ ਨਾਮ ‘ਤੇ ਬਣਾਈ ਗਈ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬੀ ਭਾਸ਼ਾ ਨੂੰ ਲਗਾਤਾਰ ਹਾਸ਼ੀਏ ‘ਤੇ ਧੱਕਿਆ ਜਾ ਰਿਹਾ ਹੈ, ਭਾਵੇਂ ਇਹ ਪੰਜਾਬ ਦੀ ਮਾਂ ਬੋਲੀ ਅਤੇ ਪਛਾਣ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਤਿੰਨ ਭਾਸ਼ਾਵਾਂ ਵਿੱਚ ਨੇਮ ਪਲੇਟਾਂ ਲਗਾਉਣੀਆਂ ਚਾਹੀਦੀਆਂ ਹਨ, ਪਰ ਪੰਜਾਬੀ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...