May 14, 2026, 2:48 pm
----------- Advertisement -----------
HomeNewsBreaking Newsਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ‘ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ ‘ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹਮਲਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ ‘ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ।

ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਇੱਕ ਹਾਈ-ਸਿਕਿਓਰਿਟੀ ਜੇਲ੍ਹ ਵਿੱਚ ਬੈਠ ਕੇ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਕੀ ਇਹ ਬਿਨਾਂ ਸਰਕਾਰੀ ਸਰਪ੍ਰਸਤੀ ਦੇ ਸੰਭਵ ਹੈ? ਭਾਜਪਾ ਗੈਂਗਸਟਰਾਂ ਦੀ ਮਦਦ ਨਾਲ ਦੂਜੇ ਰਾਜਾਂ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਭਾਜਪਾ ਦੀ ‘ਪੰਜਾਬ-ਵਿਰੋਧੀ’ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਪੰਜਾਬ ਦੇ ਉਨ੍ਹਾਂ ਕਲਾਕਾਰਾਂ ਅਤੇ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਜਿਸ ਤਰ੍ਹਾਂ ਸੈਲੀਬ੍ਰਿਟੀਜ਼ ‘ਤੇ ਹਮਲੇ ਹੋ ਰਹੇ ਹਨ, ਉਸ ਤੋਂ ਇਹ ਸਾਫ਼ ਹੈ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਚੀਮਾ ਨੇ ਕੇਂਦਰ ਸਰਕਾਰ ਅਤੇ ਗੁਜਰਾਤ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਲ੍ਹਾਂ ਤੋਂ ਚੱਲ ਰਹੇ ਇਸ ਖ਼ੂਨੀ ਖੇਡ ਨੂੰ ਤੁਰੰਤ ਬੰਦ ਕੀਤਾ ਜਾਵੇ।

ਉੱਥੇ ਹੀ, ਕੈਬਨਿਟ ਮੰਤਰੀ ਡਾ. ਬਲਬੀਰ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਆਪਣੇ ਐਕਸ (X) ਅਕਾਊਂਟ ‘ਤੇ ਲਿਖਿਆ, “ਪਹਿਲਾਂ ਭਾਜਪਾ ਨੇ ਪੰਜਾਬ ਦੇ ਸਭ ਤੋਂ ਵੱਡੇ ਕਲਾਕਾਰ ਦੀ ਵਰਤੋਂ ਆਪਣੀ ਰਾਜਨੀਤੀ ਲਈ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ, ਤਾਂ ਅਚਾਨਕ ਬਿਸ਼ਨੋਈ ਗੈਂਗ ਨੇ ਉਨ੍ਹਾਂ ਦੇ ਮੈਨੇਜਰ ਦੇ ਘਰ ‘ਤੇ ਹਮਲਾ ਕਰ ਦਿੱਤਾ। ਉਹੀ ਭਾਜਪਾ ਸਰਕਾਰ ਗੁਜਰਾਤ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੂਰੀ ਤਰ੍ਹਾਂ ਸੁਰੱਖਿਆ ਦੇ ਰਹੀ ਹੈ। ਪੰਜਾਬ ਬਹੁਤ ਕੁਝ ਦੇਖ ਚੁੱਕਾ ਹੈ। ਭਾਜਪਾ ਦਾ ਪੰਜਾਬ-ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।”

ਮੰਤਰੀ ਬਲਜੀਤ ਕੌਰ ਨੇ ਲਿਖਿਆ, “ਟਾਈਮਲਾਈਨ ਸਭ ਦੇ ਸਾਹਮਣੇ ਹੈ। ਭਾਜਪਾ ਨੇ ਦਿਲਜੀਤ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਦਿਲਜੀਤ ਨੇ ਸਾਫ਼ ਇਨਕਾਰ ਕਰ ਦਿੱਤਾ। ਕੁਝ ਦਿਨਾਂ ਬਾਅਦ ਦਿਲਜੀਤ ਦੇ ਮੈਨੇਜਰ ਦੇ ਘਰ ਦੇ ਬਾਹਰ ਗੋਲੀਆਂ ਚੱਲਦੀਆਂ ਹਨ ਅਤੇ ਲਾਰੈਂਸ ਗੈਂਗ ਇਸ ਦੀ ਜ਼ਿੰਮੇਵਾਰੀ ਲੈਂਦਾ ਹੈ। ਦੂਜੇ ਪਾਸੇ ਭਾਜਪਾ ਸਰਕਾਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਵਿੱਚ ਬਚਾ ਕੇ ਬੈਠੀ ਹੈ ਅਤੇ ਉਸ ਤੋਂ ਪੁੱਛਗਿੱਛ ਤੱਕ ਨਹੀਂ ਹੋਣ ਦੇ ਰਹੀ। ਪੰਜਾਬੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਦੀ ਇਹ ਪੰਜਾਬ-ਵਿਰੋਧੀ ਸੋਚ ਸਭ ਦੇ ਸਾਹਮਣੇ ਬੇਨਕਾਬ ਹੋ ਚੁੱਕੀ ਹੈ।”

ਮੰਤਰੀ ਰਵਜੋਤ ਸਿੰਘ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਇਸ ਹਮਲੇ ਦੀ ਨਿੰਦਾ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...