May 14, 2026, 2:49 pm
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

Published on

----------- Advertisement -----------

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਪੀਪਲਜ਼ ਵੈਲਫੇਅਰ ਸੁਸਾਇਟੀ ਵੱਲੋਂ ਦਿੱਤੀ ਗਈ ਇੱਕ ਪ੍ਰਤੀਨਿਧਤਾ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਾਈ ਇੱਕ PIL ਦੇ ਕੇਸ ‘ਚ ਦਿੱਤੇ ਗਏ ਫੈਸਲੇ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਹ ਤਹਿਤ ਸਬੰਧਤ ਮਹਿਕਮੇ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ: ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਆਪਣੇ ਅਧਿਕਾਰ ਖੇਤਰ ‘ਚ ਸੋਸ਼ਲ ਮੀਡੀਆ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੋਈ ਵੀ ਵਿਅਕਤੀ ਜੋ ਅਸ਼ਲੀਲ ਜਾਂ ਇਤਰਾਜ਼ਯੋਗ ਸਮੱਗਰੀ ਅਪਲੋਡ ਜਾਂ ਸ਼ੇਅਰ ਕਰਦਾ ਪਾਇਆ ਗਿਆ, ਉਸ ਵਿਰੁੱਧ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ।

ਨਵੇਂ ਕਾਨੂੰਨਾਂ ਤਹਿਤ ਕਾਰਵਾਈ: ਦੋਸ਼ੀਆਂ ਵਿਰੁੱਧ ਭਾਰਤੀ ਨਿਆ ਸੰਹਿਤਾ (BNS) 2023 ਦੀਆਂ ਧਾਰਾਵਾਂ 294 ਤੋਂ 296, ਸੂਚਨਾ ਤਕਨਾਲੋਜੀ (IT) ਐਕਟ 2000, ਪੋਕਸੋ (POCSO) ਐਕਟ ਤੇ ਔਰਤਾਂ ਦੀ ਅਸ਼ਲੀਲ ਪੇਸ਼ਕਾਰੀ (ਰੋਕੂ) ਐਕਟ 1986 ਤਹਿਤ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ ਜਾਵੇਗੀ।

ਸਾਈਬਰ ਕਰਾਈਮ ਸੈੱਲ ਦੀ ਭੂਮਿਕਾ: ਸਾਈਬਰ ਕਰਾਈਮ ਪੁਲਿਸ ਸਟੇਸ਼ਨ ਅਜਿਹੀ ਸਮੱਗਰੀ ਦੀ ਪਛਾਣ ਕਰਨਗੇ ਤੇ ਇਸ ਨੂੰ ਡਿਜੀਟਲ ਸਬੂਤ ਵਜੋਂ ਸੰਭਾਲਣਗੇ। ਇਸ ਤੋਂ ਇਲਾਵਾ, ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਜਾਂ ਬਲਾਕ ਕਰਨ ਲਈ ਸੋਸ਼ਲ ਮੀਡੀਆ ਕੰਪਨੀਆਂ ਨਾਲ ਤਾਲਮੇਲ ਕੀਤਾ ਜਾਵੇਗਾ।

ਰੋਕਥਾਮ ਦੇ ਉਪਾਅ: ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 107 ਅਤੇ ਧਾਰਾ 163 (ਪੁਰਾਣੀ ਧਾਰਾ 144) ਦੀ ਵਰਤੋਂ ਕੀਤੀ ਜਾ ਸਕਦੀ ਹੈ।

ਜਨਤਕ ਜਾਗਰੂਕਤਾ: ਜ਼ਿਲ੍ਹਾ ਪੁਲਿਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੋਸ਼ਲ ਮੀਡੀਆ ‘ਤੇ ਗਲਤ ਸਮੱਗਰੀ ਪਾਉਣ ਦੇ ਕਾਨੂੰਨੀ ਨਤੀਜਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਉਣ।

ਸਮਾਜਿਕ ਸਦਭਾਵਨਾ: ਵਿਸ਼ੇਸ਼ ਤੌਰ ‘ਤੇ ਅਜਿਹੀ ਸਮੱਗਰੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ ਜੋ ਹਿੰਸਾ ਭੜਕਾਉਂਦੀ ਹੋਵੇ, ਫਿਰਕੂ ਸਦਭਾਵਨਾ ਨੂੰ ਵਿਗਾੜਦੀ ਹੋਵੇ ਜਾਂ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੋਵੇ।

ਪੁਲਿਸ ਵਿਭਾਗ ਦੇ ਸਮੂਹ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ 3 ਹਫ਼ਤਿਆਂ ਦੇ ਅੰਦਰ ਮੁੱਖ ਦਫ਼ਤਰ ਨੂੰ ਸੌਂਪਣ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਕਾਰਵਾਈਆਂ ਕਾਨੂੰਨੀ ਪ੍ਰਕਿਰਿਆ ਤੇ ਸੰਵਿਧਾਨਕ ਸੁਰੱਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...